ਪੰਜਾਬ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਵਚਨਬੱਧ : ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ

ਮੋਗਾ, 19ਸਤੰਬਰ (ਜਸ਼ਨ):ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਕੈਪਟਨ ਸਰਕਾਰ ਜਾਰੀ ਰੱਖਣ ਲਈ ਵਚਨਬੱਧ ਹੈ ਅਤੇ ਕੈਪਟਨ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਸਸਤੀ ਕਣਕ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਹਲਕੇ ਦੇ ਪਿੰਡ ਮਹਿਰੋਂ ਵਿਖੇ ਸਸਤੀ ਕਣਕ ਵੰਡਣ ਉਪਰੰਤ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕੀਤਾ। ਉਨਾਂ ਕਿਹਾ ਕਿ ਕੈਪਟਨ ਸਰਕਾਰ ਜਲਦ ਹੀ ਲੋਕਾਂ ਲਈ ਲੋਕ ਭਲਾਈ ਸਕੀਮਾਂ ਲੈ ਕੇ ਆਵੇਗੀ ਅਤੇ ਜਿਸ ਦਾ ਹਰ ਵਰਗ ਨੂੰ ਲਾਭ ਹੋਵੇਗਾ। ਉਨਾਂ ਵਿਰੋਧੀ ਪਾਰਟੀਆਂ ਦੇ ਬੇਤੁਕੇ ਬਿਆਨਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪੀਏ ਅਵਤਾਰ ਸਿੰਘ, ਡਾ. ਕੁਲਦੀਪ ਸ਼ਰਮਾ ਪੰਚ, ਹਰਿੰਦਰਪਾਲ ਸਿੰਘ ਸਾਬਕਾ ਪੰਚ, ਡਾ. ਸਤਨਾਮ ਸਿੰਘ, ਬਲਵੀਰ ਸਿੰਘ, ਅੰਗਰੇਜ ਸਿੰਘ, ਦੀਪਾ ਸਿੰਘ, ਨਿਰਮਲ ਸਿੰਘ, ਹਰਜੰਟ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜਰ ਸਨ।