ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋ ਉਮੀਦਵਾਰ ਬਣਾਏ ਜਾਣ ਤੇ ਕਾਂਗਰਸੀ ਆਗੂਆਂ ਨੇ ਦਿੱਤੀ ਵਧਾਈ 

ਮੋਗਾ, 22 ਸਤੰਬਰ (ਜਸ਼ਨ): ਗੁਰਦਾਸਪੁਰ ਜਿਮਨੀ ਚੋਣ ਲਈ ਕਾਂਗਰਸ ਵਲੋਂ ਸੁਨੀਲ ਜਾਖੜ ਨੂੰ ਉਮੀਦਵਾਰ ਘੋਸ਼ਿਤ ਕਰਨ ਤੋਂ ਬਾਅਦ ਸਾਰੇ ਹੀ ਪੰਜਾਬ ਵਿੱਚ ਖੁਸ਼ੀ ਦਾ ਮਾਹੌਲ ਹੈ। ਜਿਸਦੇ ਕਾਰਨ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਬਣਾਉਣ ਤੇ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ, , ਡਾ. ਰਜਿੰਦਰ ਕਮਲ, ਗੁਰਸੇਵਕ ਸਿੰਘ ਚੀਮਾ ਉੱਪ ਚੇਅਰਮੈਨ ਪਲੈਨਿੰਗ ਅਤੇ ਕੋ-ਆਰਡੀਨੇਸ਼ਨ ਸੈਲ ਪੰਜਾਬ, ਡਾ. ਜੀ.ਐਸ. ਗਿੱਲ ਨੇ ਸੁਨੀਲ ਜਾਖੜ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੁਨੀਲ ਜਾਖੜ ਬਹੁਤ ਹੀ ਸੂਝਵਾਨ ਅਤੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਹੋਣ ਦੇ ਨਾਲ ਨਾਲ ਬੇਦਾਗ ਸਖ਼ਸ਼ੀਅਤ ਹਨ। ਆਗੂਆਂ ਨੇ ਆਲ ਇੰਡੀਆਂ ਕਾਂਗਰਸ ਦੀ ਪ੍ਰਧਾਨ ਸੋਨੀਆਂ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸੀ ਲੀਡਰਸ਼ਿੱਪ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਨਾਂ ਚੋਣਾਂ ਵਿੱਚ ਕਾਂਗਰਸ ਬਹੁਤ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਇਤਿਹਾਸ ਸਿਰਜੇਗੀ। ਉਨਾਂ ਕਾਂਗਰਸ ਪਾਰਟੀ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਚੋਣਾਂ ਵਿੱਚ ਵੱਧ ਤੋਂ ਵੱਧ ਸਾਥ ਦੇਣ ਅਤੇ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ।