ਸਿਹਤ ਵਿਭਾਗ ਵੱਲੋਂ ਸਕੂਲਾਂ ਦੇ ਨੇੜੇ ਤੰਬਾਕੂ ਵੇਚਣ ਵਾਲੇ ਨੌਂ ਦੁਕਾਨਦਾਰਾਂ ਦੇ ਕੱਟੇ ਚਲਾਨ

ਮੋਗਾ,13 ਅਕਤੂਬਰ (ਜਸ਼ਨ)-ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੱਘ ਜੀ ਦੇ ਅਦੇਸ਼ਾਂ ਤੇ ਅਤੇ ਜਿਲਾ ਐਪੀਡੀਮੋਲੋਜਿਸਟ ਡਾ. ਮੁਨੀਸ਼ ਅਰੋੜਾ ਜੀ ਦੀ ਯੋਗ ਅਗਵਾਈ ਵਿੱਚ ਅੱਜ ਮੋਗਾ ਸ਼ਹਿਰ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲਾਂ ਦੇ ਨਜ਼ਦੀਕ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ । ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਸੁਪਰਵਾਈਜ਼ਰ ਗਗਨਦੀਪ ਸਿੰਘ ਸਿਵਲ ਹਸਪਤਾਲ ਮੋਗਾ, ਥਾਣਾ ਸਿਟੀ ਮੋਗਾ ਇੱਕ ਦੇ ਸਿਪਾਹੀ ਗੁਰਜਾਪ ਸਿੰਘ ਅਤੇ ਸਿਪਾਹੀ ਜਸਵੀਰ ਸਿੰਘ ਦੀ ਟੀਮ ਵੱਲੋਂ ਨਿਊ ਟਾਊਨ, ਜਵਾਹਰ ਨਗਰ, ਗੀਤਾ ਭਵਨ ਅਤੇ ਪੁਰਾਣਾ ਮੋਗਾ ਵਿੱਚ ਸਰਕਾਰੀ ਅਤੇ ਪ੍ਾਈਵੇਟ ਸਕੂਲਾਂ ਦੇ ਨਜਦੀਕ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕੀਤੀ ਗਈ, ਜਿੱਥੋਂ ਵੱਡੀ ਮਾਤਰਾ ਵਿੱਚ ਖੁੱਲੀਆਂ ਸਿਗਰਟਾਂ ਦੀਆਂ ਡੱਬੀਆਂ, ਬਿਨਾਂ ਚਿਤਾਵਨੀ ਵਾਲੀਆਂ ਸਿਗਰਟਾਂ, ਐਸ ਫੋਰ ਦੇ ਪੈਕਟ, ਤੰਬਾਕੂ ਦੇ ਪੈਕਟ, ਬੀੜੀਆਂ ਆਦਿ ਮਿਲੀਆਂ ਅਤੇ ਨੌਂ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਮੌਕੇ ਤੇ ਜੁਰਮਾਨਾ ਵਸੂਲ ਕੀਤਾ ਗਿਆ । ਟੀਮ ਵੱਲੋਂ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ ਲੋਕਾਂ ਦੇ ਵੀ ਚਲਾਨ ਕੱਟੇ ਅਤੇ ਲੋਕਾਂ ਨੂੰ ਪਬਲਿਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ । ਇਸ ਮੌਕੇ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਨੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਮਝਾਇਆ ਕਿ ਕੋਟਪਾ ਐਕਟ 2003 ਦੇ ਅਧੀਨ ਸਕਲਾਂ, ਕਾਲਜ਼ਾਂ ਦੇ 50 ਮੀਟਰ ਦੇ ਦਾਇਰੇ ਵਿੱਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ, ਕੋਈ ਵੀ ਤੰਬਾਕੂ ਵਾਲਾ ਪਦਾਰਥ ਸਾਹਮਣੇ ਪ੍ਦਰਸ਼ਿਤ ਨਹੀਂ ਕੀਤਾ ਜਾ ਸਕਦਾ, ਲੂਜ਼ ਸਿਗਰਟਾਂ ਨਹੀਂ ਵੇਚੀਆਂ ਜਾ ਸਕਦੀਆਂ, ਕੋਈ ਵੀ ਤੰਬਾਕੁ ਵੇਚਣ ਵਾਲਾ ਸਿਗਰਟ ਜਲਾਉਣ ਲਈ ਮਾਚਿਸ ਜਾਂ ਲਾਈਟਰ ਗ੍ਾਹਕ ਨੂੰ ਨਹੀਂ ਦੇ ਸਕਦਾ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ ਦੁਕਾਨ ਤੇ ਚੇਤਾਵਨੀ ਬੋਰਡ ਲੱਗਾ ਹੋਣਾ ਜਰੂਰੀ ਹੈ । ਸੰਪਰਕ ਕਰਨ ਤੇ ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਕੋਟਪਾ ਐਕਟ ਅਧੀਨ ਧਾਰਾ 4 ਮੁਤਾਬਕ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪਾਬੰਦੀ ਹੈ, ਧਾਰਾ 5 ਅਧੀਨ ਤੰਬਾਕੂ ਵਾਲੇ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ, ਧਾਰਾ 6 ਅਧੀਨ ਸਕੂਲਾਂ, ਕਾਲਜ਼ਾਂ ਦੇ 50 ਮੀਟਰ ਦੇ ਦਾਇਰੇ ਵਿੱਚ ਅਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਹੈ, ਧਾਰਾ 7 ਅਧੀਨ ਤੰਬਾਕੂ ਉਤਪਾਦ ਦੇ 85 ਪ੍ਤੀਸ਼ਤ ਹਿੱਸੇ ਤੇ ਵਾਰਨਿੰਗ ਹੋਣਾ ਜਰੂਰੀ ਹੈ ਤੇ ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਿੰਨ ਸਾਲ ਦੀ ਸਜਾ ਅਤੇ ਦੋ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ । ਉਹਨਾਂ ਇਹ ਵੀ ਦੱੋਿਸਆ ਕਿ ਹਰ ਹਫਤੇ ਵਿੱਚ ਦੋ ਦਿਨ ਮੋਗਾ ਸ਼ਹਿਰ ਵਿੱਚ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਇਆ ਕਰਨਗੇ, ਇਸ ਲਈ ਆਮ ਪਬਲਿਕ ਨੂੰ ਬੇਨਤੀ ਹੈ ਕਿ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੋਂ ਗੁਰੇਜ਼ ਕੀਤਾ ਜਾਵੇ ।


