ਲਿਟਲ ਮਿਲੇਨੀਅਮ ਸਕੂਲ ਦੇ ਬੱਚਿਆ ਨੇ ਗੁਰਦੁਆਰਾ ਸਾਹਿਬ ਵਿਚ ਟੇਕਿਆ ਮੱਥਾ

ਮੋਗਾ, 2 ਨਵੰਬਰ (ਜਸ਼ਨ):-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਓਜ਼ੋਨ ਕੌਂਟੀ ਕਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਦੇ ਛੋਟੇ ਬੱਚਿਆ ਨੇ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਦੀ ਅਗਵਾਈ ਹੇਠ ਗੁਰੂਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਰੌਲੀ ਵਿਖੇ ਮੱਥਾ ਟੇਕਿਆ। ਇਸ਼ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਬੱਚਿਆ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਲੰਗਰ ਦਾ ਪ੍ਰਸਾਦ ਗ੍ਰਹਿਣ ਕੀਤਾ। ਉਨਾਂ ਬੱਚਿਆ ਨੂੰ ਗੁਰੂ ਸਾਹਿਬਾਨਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਉਹਨਾਂ ਵੱਲੋਂ ਦਿਖਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆ ਨੂੰ ਧਾਰਮਿਕ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।


