ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਫਤਿਹਗੜ ਕੋਰੋਟਾਣਾ ਵਿਖੇ 7 ਨੂੰ-ਭੋਲਾ, ਲੂੰਬਾ

 ਮੋਗਾ, 02 ਨਵੰਬਰ (ਜਸ਼ਨ): ਸਮਾਜ ਸੇਵੀ ਲਛਮਣ ਸਿੰਘ ਭੋਲਾ ਵਾਸੀ ਫਤਿਹਗੜ ਕੋਰੋਟਾਣਾ ਵੱਲੋਂ ਜਿਲਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਸ਼੍ੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਾਰਪਿਤ ਵਿਸ਼ਾਲ ਖੂਨਦਾਨ ਕੈਂਪ ਮਿਤੀ 7 ਨਵੰਬਰ ਨੂੰ ਕੋਆਪਰੇਟਿਵ ਸੁਸਾਇਟੀ ਫਤਿਹਗੜ ਕੋਰੋਟਾਣਾ ਵਿਖੇ ਲਗਾਇਆ ਜਾ ਰਿਹਾ ਹੈ ।ਲਛਮਣ ਸਿੰਘ ਭੋਲਾ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕੈਂਪ ਸੁਬਹ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ, ਜਿਸ ਵਿੱਚ ਬਲੱਡ ਬੈਂਕ ਮੋਗਾ ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆਂ  ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ, ਬਲਾਕ ਪ੍ਧਾਨ ਜਗਤਾਰ ਸਿੰਘ ਜਾਨੀਆਂ ਨੇ ਨਗਰ ਨਿਵਾਸੀ ਅਤੇ ਇਲਾਕੇ ਭਰ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਕਾਰਨ ਬਹੁਤ ਸਾਰੇ ਲੋਕਾਂ ਨੂੰ ਪਲੇਟਲੈਟਸ ਅਤੇ ਐਸ.ਡੀ.ਬੀ. ਸੈਲਾਂ ਦੀ ਜਰੂਰਤ ਪੈ ਰਹੀ ਹੈ ਤੇ ਬਲੱਡ ਬੈਂਕ ਮੋਗਾ ਨੂੰ ਤਾਜੇ ਖੂਨ ਦੀ ਭਾਰੀ ਜਰੂਰਤ ਹੈ, ਇਸ ਲਈ ਕੈਂਪ ਵਿੱਚ ਪਹੁੰਚ ਕੇ ਵੱਡੀ ਗਿਣਤੀ ਵਿੱਚ ਖੂਨਦਾਨ ਕਰੋ । ਉਹਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮੀ ਨਹੀਂ ਆਉਂਦੀ ਤੇ ਇੱਕ ਤੰਦਰੁਸਤ ਵਿਅਕਤੀ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ । ਇਸ ਮੌਕੇ ਪੰਚ ਗੁਰਿੰਦਰ ਸਿੰਘ, ਬਲਾਕ ਚੇਅਰਮੈਨ ਹਰਭਿੰਦਰ ਸਿੰਘ ਜਾਨੀਆਂ, ਜਿਲਾ ਸਲਾਹਕਾਰ ਗੁਰਬਚਨ ਸਿੰਘ ਗਗੜਾ ਅਤੇ ਬਲੱਡ ਪ੍ੋਜੈਕਟ ਇੰਚਾਰਜ ਦਵਿੰਦਰਜੀਤ ਸਿੰਘ ਗਿੱਲ ਵੀ ਹਾਜਰ ਸਨ ।