‘ਬੇਟੀ ਬਚਾਓ, ਬੇਟੀ ਪੜਾਓ’ ਸਮਾਰੋਹ ਦਾ ਆਯੋਜਨ

ਮੋਗਾ, 3 ਨਵੰਬਰ (ਜਸ਼ਨ) - ਆਰ.ਕੇ.ਐਸ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ‘ਬੇਟੀ ਬਚਾਓ, ਬੇਟੀ ਪੜਾਓ’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਮੈਨੇਜਿੰਗ ਕਮੇਟੀ ਪ੍ਰਧਾਨ ਸੰਜੀਵ ਸੂਦ, ਕਮੇਟੀ ਮੈਂਬਰ ਰਜਨੀ ਅਰੋੜਾ ਆਦਿ ਹਾਜ਼ਰ ਸਨ। ਸਮਾਰੋਹ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਉਚਾਰਣ ਨਾਲ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਇਸ ਮੌਕੇ 9 ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਕਵਿਤਾ ਦੇ ਮਾਧਿਅਮ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਕਿਹਾ ਕਿ ਸਾਨੂੰ ਬੇਟੀ ਬਚਾਉਣ ਦੇ ਨਾਲ-ਨਾਲ ਉਨਾਂ ਦੀ ਸਿੱਖਿਆ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਅਤੇ ਭਰੂਣ ਹੱਤਿਆ ਨੂੰ ਬੰਦ ਕਰਨਾ ਚਾਹੀਦਾ ਹੈ,ਕਿਉਂਕਿ ਲੜਕੀਆਂ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ।
ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਕੰਪਿੳੂਟਰ ਅਤੇ ਈ-ਲੈਗਿੳੂਜ਼ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਪੱਧਰ ’ਤੇ ਜੇਤੂ ਬਾਸਕਟਬਾਲ ਖਿਡਾਰਣਾਂ ਕੋਮਲ ਬਰਾੜ ਅਤੇ ਰਾਈਫਲ ਸ਼ੂਟਰ ਹਰਨੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਰਜਨੀ ਅਰੋੜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਪਣਾ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਲੜਕੀਆਂ ਦੇ ਪ੍ਰਤੀ ਆਪਣੀ ਸੋਚ ਬਦਲਣੀ ਹੋਵੇਗੀ ਤਾਂ ਹੀ ਸਾਡਾ ‘ਬੇਟੀ ਬਚਾਓ, ਬੇਟੀ ਪੜਾਓ’ ਦਾ ਲਕਸ਼ ਪੂਰਾ ਹੋਵੇਗਾ ਅਤੇ ਅਸੀਂ ਚੰਗੇ ਸਮਾਜ ਦਾ ਨਿਰਮਾਣ ਕਰ ਸਕਾਂਗੇ।


