ਸੰਤ ਦਰਬਾਰਾ ਸਿੰਘ ਕਾਲਜ ਆਫ ਐਜ਼ੂਕੇਸ਼ਨ ਲੋਪੋਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਲੋਪੋ, 3 ਨਵੰਬਰ (ਜਸ਼ਨ) : ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਤ ਦਰਬਾਰਾ ਸਿੰਘ ਕਾਲਜ ਆਫ ਐਜ਼ੂਕੇਸ਼ਨ ਲੋਪੋਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਇਕ ਸਹੁੰ ਚੁੱਕ ਸਮਾਰੋਹ ਵੀ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਕਾਲਜ ਦੇ ਪਿ੍ਰੰਸੀਪਲ ਡਾ: ਸੰਤੋਸ਼ ਭੰਡਾਰੀ, ਸਮੂਹ ਪ੍ਰੋਫੈਸਰ ਸਾਹਿਬਾਨ ਅਤੇ ਡੀ.ਐਲ.ਐਡ, ਬੀ.ਐਡ ਅਤੇ ਐਮ.ਐਡ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਸਹੁੰ ਚੁੱਕਣ ਦੀ ਰਸਮ ਅਦਾ ਹੋਣ ਉਪਰੰਤ ਐਮ.ਐਡ ਭਾਗ ਦੂਜਾ ਦੀ ਵਿਦਿਆਰਥਣ ਸੀਮਾ ਰਾਣੀ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਆਖਿਆ ਕਿ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਇਕ ਸੂਤਰ ਵਿਚ ਪਿਰੋਣ ਲਈ ਪਟੇਲ ਜੀ ਨੇ ਅਹਿਮ ਰੋਲ ਅਦਾ ਕੀਤਾ ਅਤੇ ਦੇਸ਼ ਵਿਚ ਰਾਸ਼ਟਰੀਅਤਾ ਦੀ ਭਾਵਨਾ ਪੈਦਾ ਕੀਤੀ। ਪਿ੍ਰੰਸੀਪਲ ਡਾ: ਸੰਤੋਸ਼ ਭੰਡਾਰੀ ਜੀ ਨੇ ਵਿਦਿਆਰਥਣਾਂ ਨਾਲ ਰਾਸ਼ਟਰੀ ਏਕਤਾ ਦਿਵਸ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਵੱਲੋਂ ਆਜ਼ਾਦ ਭਾਰਤ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੰੂ ਹੋਰ ਵੀ ਮਜਬੂਤ ਕਰਨ ਲਈ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਦੇ ਅੰਤ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾ ਕੇ ਸਮਾਗਮ ਦੀ ਸੰਪੂਰਨਤਾ ਕੀਤੀ।