ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਹਿੰਦੀ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
ਮੋਗਾ, 07 ਨਵੰਬਰ (ਜਸ਼ਨ):ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ), ਵਿੱਚ ਚੱਲ ਰਹੇ ਹਿੰਦੀ ਵਿਭਾਗ ਦੇ ਐੱਮ.ਏ. ਸਮੈਸਟਰ ਦੂਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਐੱਮ.ਏ. ਸਮੈਸਟਰ ਦੂਜਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ 74 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਅਤੇ ਸੁਖਜਿੰਦਰ ਕੌਰ ਨੇ 69 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਹਾਸਿਲ ਕੀਤਾ। ਐੱਮ.ਏ. ਸਮੈਸਟਰ ਚੌਥਾ ਵਿੱਚੋਂ ਕੁਲਵਿੰਦਰ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਗਗਨਦੀਪ ਕੌਰ ਨੇ 75 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਪਵਨਦੀਪ ਕੌਰ ਨੇ 71 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਵਧੇਰੇ ਵਿਦਿਆਰਥਣਾਂ ਨੇ 69 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ, ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਹਿੰਦੀ ਵਿਭਾਗ ਦੀਆਂ ਸਮੂਹ ਵਿਦਿਆਰਥਣਾਂ ਨੂੰ ਸ਼ਾਬਾਸ਼ ਦਿੱਤੀ ਅਤੇ ਉਹਨਾਂ ਦੇ ਮਾਤਾ-ਪਿਤਾ, ਵਿਭਾਗ ਮੁਖੀ ਡਾ.ਸ਼ਾਮ ਸੁੰਦਰੀ ਅਤੇ ਸਹਾਇਕ ਪ੍ਰੋਫ਼ੈਸਰ ਸੁਖਪ੍ਰੀਤ ਕੌਰ ਅਤੇ ਸੁਮਨ ਕੁਮਾਰੀ ਨੂੰ ਮੁਬਾਰਕਬਾਦ ਦਿੱਤੀ।


