ਸੰਤ ਬਾਬਾ ਪ੍ਰਤਾਪ ਸਿੰਘ ਜੀ ਦਾ ਲੰਗੇਆਣਾ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

ਬਾਘਾਪੁਰਾਣਾ,8ਨਵੰਬਰ (ਜਸਵੰਤ ਗਿੱਲ)-ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਤਾਪ ਸਿੰਘ ਆਪਣੀ 96 ਸਾਲਾਂ ਉਮਰ ਭੋਗਦੇ ਹੋਏ ਸਦੀਵੀਂ ਵਿਛੋੜਾ ਦੇ ਜਾਣ ’ਤੇ ਉਨਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਲੰਗੇਆਣਾ ਵਿਖੇ ਕੀਤਾ ਗਿਆ ਹੈ। ਉਨਾਂ ਦੀ ਚਿਖਾ ਨੂੰ ਅਗਨੀ ਦਿਖਾਉਣ ਦੀ ਰਸਮ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਮੁੱਖ ਸੇਵਾਦਾਰ ਦਮਦਮੀ ਟਕਸਾਲ ਵੱਲੋਂ ਨਿਭਾਈ ਗਈ। ਇਸ ਮੌਕੇ ਉਨਾਂ ਦੇ ਨਾਲ ਸਵ. ਸੰਤ ਬਾਬਾ ਪ੍ਰਤਾਪ ਸਿੰਘ ਦੇ ਸਪੁੱਤਰ ਬਾਬਾ ਗੁਰਦਿਆਲ ਸਿੰਘ, ਭਾਈ ਦਲਜੀਤ ਸਿੰਘ, ਭਾਈ ਸਾਧੂ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਰਣਜੀਤ ਸਿੰਘ ਅਤੇ ਬਾਕੀ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸੰਸਕਾਰ ਸਮੇਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮਿ੍ਰਤਸਰ ਸਾਹਿਬ ਵੱਲੋਂ ਕੀਰਤਨ ਸੋਹਲੇ ਦਾ ਪਾਠ ਕੀਤਾ ਗਿਆ ਅਤੇ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਉਂਕਾਰ ਸਿੰਘ ਦਮਦਮੀ ਟਕਸਾਲ ਵੱਲੋਂ ਕਥਾ ਵਿਚਾਰਾਂ ਪੇਸ਼ ਕੀਤੀਆਂ ਗਈਆਂ। ਇਸ ਸਮੇਂ ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਬਾਬਾ ਗੁਰਦੀਪ ਸਿੰਘ ਚੰਦਪੁਰਾਣੇਵਾਲੇ ,ਸੰਤ ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲੇ, ਸਮਾਜ ਸੇਵੀ ਹਰਪ੍ਰੀਤ ਸਿੰਘ ਡੋਨੀ ,ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਜਥੇ: ਤੀਰਥ ਸਿੰਘ ਮਾਹਲਾ, ਐਸ.ਜੀ.ਪੀ.ਸੀ. ਮੈਂਬਰ ਭਾਈ ਜਗਤਾਰ ਸਿੰਘ ਰੋਡੇ, ਐਸ.ਜੀ.ਪੀ.ਸੀ. ਮੈਂਬਰ ਭਾਈ ਸੁਖਪ੍ਰੀਤ ਸਿੰਘ ਰੋਡੇ, ਐਸ.ਜੀ.ਪੀ.ਸੀ. ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਕੁਲਵਿੰਦਰ ਕੌਰ ਲੰਗੇਆਣਾ ਸਾਬਕਾ ਐਮ.ਸੀ. ਪੀ.ਸੀ. ਮੈਂਬਰ, ਬਾਬਾ ਭਾਈ ਮਾਨ ਸਿੰਘ ਲਿਖਾਰੀ ਬੁੱਢਾ ਦਲ ਵਾਲੇ, ਸੰਤ ਮਹਿੰਦਰ ਸਿੰਘ, ਗਿਆਨੀ ਬਲਕਾਰ ਸਿੰਘ, ਬਾਬਾ ਬਲਦੇਵ ਸਿੰਘ , ਗਿਆਨੀ ਅਮਰਜੀਤ ਸਿੰਘ ਕਣਕਵਾਲ, ਜਥੇ. ਨਿਹਾਲ ਸਿੰਘ, ਗਿਆਨੀ ਗੁਰਦੀਪ ਸਿੰਘ ਬਠਿੰਡਾ, ਬਾਬਾ ਲਾਲ ਦਾਸ ਲੰਗੇਆਣਾ, ਬਾਬਾ ਭੋਲਾ ਸਿੰਘ ਬੱਡੂਵਾਲ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਰਾਜਿੰਦਰ ਸਿੰਘ ਕੋਟਲਾ, ਪ੍ਰਧਾਨ ਬਲਤੇਜ ਸਿੰਘ, ਸਰਪੰਚ ਹਰਚਰਨ ਸਿੰਘ, ਸਰਪੰਚ ਜਰਨੈਲ ਸਿੰਘ, ਸਰਪੰਚ ਦਰਸ਼ਨ ਸਿੰਘ, ਪ੍ਰਧਾਨ ਜਗਰੂਪ ਸਿੰਘ,  ਭਾਈ ਜੁਗਰਾਜ ਸਿੰਘ, ਜ਼ੈਲਦਾਰ ਸਾਧੂ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਸਾਬਕਾ ਪ੍ਰਧਾਨ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਨੱਥੂਵਾਲਾ, ਸੰਜੀਵ ਬਿੱਟੂ ਰੋਡੇ, ਅਮਨਾ ਰੋਡੇ, ਜਸਵੀਰ ਸਿੰਘ ਆਲਮਵਾਲਾ, ਹਰਬੰਸ ਸਿੰਘ ਬਾਘਾ ਪੁਰਾਣਾ, ਪ੍ਰਤਾਪ ਸਿੰਘ ਬਾਘਾ ਪੁਰਾਣਾ, ਭਾਈ ਸਾਧੂ ਸਿੰਘ ਧੰਮੂ, ਭਾਈ ਜਗਰੂਪ ਸਿੰਘ, ਭਾਈ ਜਗਜੀਵਨ ਸਿੰਘ, ਸਤਵੰਤ ਸਿੰਘ, ਸਤਨਾਮ ਸਿੰਘ, ਮੋਹਣ ਸਿੰਘ, ਬਲਵੰਤ ਸਿੰਘ, ਨੰਬਰਦਾਰ ਸੁਖਦੇਵ ਸਿੰਘ ਪੱਪੂ, ਪਿ੍ਰੰਸੀ. ਸੁਖਮਿੰਦਰਪਾਲ ਸਿੰਘ, ਬੈਂਕ ਮੈਨੇਜਰ ਹਰਮਿੰਦਰਪਾਲ ਸਿੰਘ, ਪਿ੍ਰੰਸੀ. ਤੇਜਿੰਦਰ ਕੌਰ, ਬਲਜੀਤ ਸਿੰਘ, ਨੰਬਰਦਾਰ ਸ਼ਮਸ਼ੇਰ ਸਿੰਘ, ਸੁਖਚਰਨ ਸਿੰਘ, ਗਿਆਨੀ ਗੁਰਸ਼ਰਨ ਸਿੰਘ, ਗਿਆਨੀ ਨਿਰਮਲ ਸਿੰਘ, ਰਣਜੀਤ ਸਿੰਘ, ਬਾਬਾ ਗੁਰਵਿੰਦਰ ਸਿੰਘ ਡੇਮਰੂ, ਸੁਰਜੀਤ ਸਿੰਘ ਡੇਮਰੂ, ਡਾ. ਜੋਰਾ ਸਿੰਘ ਬਰਾੜ, ਜਗਜੀਤ ਸਿੰਘ ਇੰਗਲੈਂਡ, ਲਾਭ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਬਾਬਾ ਸੰੁਦਰ ਸਿੰਘ ਜੈਮਲਵਾਲਾ, ਸਾਬਕਾ ਸਰਪੰਚ ਇਕਬਾਲ ਸਿੰਘ ਕੈਨੇਡਾ, ਕੇਵਲ ਸਿੰਘ ਕਾਂਗੜ, ਸੁਖਪਾਲ ਸਿੰਘ ਪਟਿਆਲੇ ਵਾਲੇ, ਪ੍ਰਧਾਨ ਗੁਰਮੁਖ ਸਿੰਘ ਗਰੇਵਾਲ ,ਜਸਵੰਤ ਸਿੰਘ ਅਤੇ ਹੋਰ ਬਹੁਤ ਸਾਰੇ ਸੰਤ ਮਹਾਂਪੁਰਖ, ਪਤਵੰਤੇ, ਸ਼ੋਕ ਸਨੇਹੀ ਆਦਿ ਹਾਜ਼ਰ ਸਨ।