ਕੁੱਸਾ ਦੀ ਪੰਚਾਇਤ ਨੇ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੂੰ ਦਿੱਤਾ ਮੰਗ ਪੱਤਰ

ਬੱਧਨੀ ਕਲਾਂ, 11 ਨਵੰਬਰ (ਜਸ਼ਨ) :ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਸੱਤਾ ਵਿਚ ਆਈ ਕਾਂਗਰਸ ਸਰਕਾਰ ਲੋਕਾਂ ਦੀਆਂ ਇੱਛਾਵਾਂ 'ਤੇ ਪੂਰਾ ਉਤਰਦਿਆਂ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ , ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਪੰਜਾਬ ਦੇ ਵਿਕਾਸ ਲਈ ਯਤਨ ਜਾਰੀ ਹਨ ਤੇ ਉਹਨਾਂ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਵਫ਼ਾ ਹੋਵੇਗਾ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਪਿੰਡ ਕੁੱਸਾ ਵਿਖੇ ਗੁਰਮੇਲ ਸਿੰਘ ਗਿੱਲ ਦੇ ਨਿਵਾਸ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਚ ਵੱਡੇ-ਵੱਡੇ ਪ੍ਰੋਜੈਕਟ, ਇੰਡਸਟਰੀਆਂ ਲਗਾ ਕੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿਚ ਨੰਬਰ ਇਕ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਦੇ ਪਤਵੰਤਿਆਂ ਵੱਲੋਂ ਉਨ•ਾਂ ਅਜੈਬ ਸਿੰਘ ਭੱਟੀ ਦਾ ਸਨਮਾਨ ਕੀਤਾ ਗਿਆ ਅਤੇ ਪਿੰਡ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਉਨ•ਾਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਪ੍ਰੀਤਮ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਬਲਦੇਵ ਸਿੰਘ ਕੁੱਸਾ ਨੇ ਅਜੈਬ ਸਿੰਘ ਭੱਟੀ ਨੂੰ ਪਿੰਡ ਪਹੁੰਚਣ 'ਤੇ ਜੀ ਆਇਆਂ ਕਿਹਾ। ਇਸ ਮੌਕੇ ਭੱਟੀ ਨੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਜਲਦੀ ਹੀ ਪਿੰਡ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਵਾਉਣਗੇ। ਇਸ ਮੌਕੇ ਸਰਪੰਚ ਬਲਦੇਵ ਸਿੰਘ ਕੁੱਸਾ ਦੀ ਰਹਿਨੁਮਾਈ ਹੇਠ ਗੁਰਮੇਲ ਸਿੰਘ ਗਿੱਲ, ਪ੍ਰੀਤਮ ਸਿੰਘ ਵੱਲੋਂ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਅਤੇ ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਮੈਡਮ ਭੁਪਿੰਦਰ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।


