ਜੱਥੇਦਾਰ ਜਸਵੀਰ ਸਿੰਘ ਰੋਡੇ ਨੇ ਕੀਤਾ ਸੰਤ ਬਾਬਾ ਪ੍ਰਤਾਪ ਸਿੰਘ ਦੀ ਮੌਤ ‘ਤੇ ਦੁੱਖ ਸਾਂਝਾ

ਬਾਘਾਪੁਰਾਣਾ, 12 ਨਵੰਬਰ (ਜਸਵੰਤ ਗਿੱਲ)-ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਹੋਈ ਬੇਵਕਤੀ ਮੌਤ ‘ਤੇ ਸਾਬਕਾ ਜੱਥੇਦਾਰ ਜਸਵੀਰ ਸਿੰਘ ਰੋਡੇ ਪਰਿਵਾਰ ਅਤੇ ਸਿੰਘਾਂ ਨਾਲ ਦੁੱਖ ਸਾਂਝਾ ਕਰਨ ਲਈ ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਜੱਥੇਦਾਰ ਜਸਵੀਰ ਸਿੰਘ ਨੇ ਸਿੰਘਾਂ ਨਾਲ ਸੰਤ ਬਾਬਾ ਪ੍ਰਤਾਪ ਸਿੰਘ ਦੀ ਜ਼ਿੰਦਗੀ ਬਾਰੇ ਗੱਲਬਾਤ ਕਰਦਿਆ ਉਨ੍ਹਾਂ ਨੂੰ ਵੀ ਸੰਤਾਂ ਦੇ ਪਾਏ ਪੂਰਨਿਆ ਤੇ ਚੱਲ ਕੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਪ੍ਰਤਾਪ ਸਿੰਘ ਵਲੋਂ ਦਿੱਤੀ ਸਿੱਖਿਆ ਤੇ ਕੀਤੀ ਗਈ ਸਿੱਖ ਪੰਥ ਦੀ ਸੇਵਾ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਦੀ ਪ੍ਰਬੰਧਕ ਕਮੇਟੀ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਸਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਸੰਤ ਬਾਬਾ ਪ੍ਰਤਾਪ ਸਿੰਘ ਨਮਿੱਤ ਰੱਖੇ ਗਏ ਸ਼੍ਰੀ ਅਖੰਡ ਪਾਠਾਂ ਦੇ ਭੋਗ ਤੇ ਅੰਤਿਮ ਅਰਦਾਸ 14 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਵਿਖੇ ਠੀਕ ਦੁਪਹਿਰ 1 ਵਜੇ ਹੋਵੇਗੀ।


