ਐਮ.ਪੀ. ਪ੍ਰੋ. ਸਾਧੂ ਸਿੰਘ ਵੱਲੋਂ ਭੇਜੀ ਗਈ 5 ਲੱਖ ਰੁਪਏ ਦੀ ਰਾਸ਼ੀ ਨਾਲ ਸਿਰੇ ਚੜੇ ਵਿਕਾਸ ਕਾਰਜ

ਬਿਲਾਸਪੁਰ, 25 ਨਵੰਬਰ (ਜਸ਼ਨ):-ਪਿੰਡ ਕੁੱਸਾ ਵਿਖੇ ਗੰਦੇ ਪਾਣੀ ਦੀ ਸਮੱਸਿਆ ਜੋ ਕਿ ਕਾਫ਼ੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੀ ,ਉਸ ਦੇ ਨਿਕਾਸ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਲੋਕ ਸਭਾ ਹਲਕਾ ਫਰੀਦਕੋਟ ਦੇ ਐਮ.ਪੀ. ਪ੍ਰੋ. ਸਾਧੂ ਸਿੰਘ ਵੱਲੋਂ ਭੇਜੀ ਗਈ 5 ਲੱਖ ਰੁਪਏ ਦੀ ਰਾਸ਼ੀ ਨਾਲ ਸਿਰੇ ਚੜੇ ਵਿਕਾਸ ਕਾਰਜਾਂ ਦਾ ਪਿੰਡ ਵਾਸੀਆਂ ਵੱਲੋਂ ਰੱਖੇ ਪ੍ਰੋਗਰਾਮ ਅਨੁਸਾਰ ਹਲਕੇ ਦੇ ਐਮ.ਪੀ.ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰੋ.ਸਾਧੂ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਹਲਕੇ ਦੇ ਵਿਕਾਸ ਸੰਬੰਧੀ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੇ ਸਰਪੰਚ ਬਲਦੇਵ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਡੇ ਪਿੰਡ ਦੇ ਨੌਜਵਾਨ,ਕਲੱਬਾਂ ਅਤੇ ਸਮਾਜ-ਸੇਵੀ ਸੰਸਥਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪਿੰਡ ਨੂੰ ਸਾਫ਼-ਸੁਥਰਾ ਅਤੇ ਨਮੂਨੇ ਦਾ ਪਿੰਡ ਬਣਾਇਆ ਜਾ ਸਕੇ। ਇਸ ਮੌਕੇ ਉਨਾਂ ਅਤੇ ਪਿੰਡ ਵਾਸੀਆਂ ਨੇ ਪ੍ਰੋ.ਸਾਧੂ ਸਿੰਘ ਅਤੇ MLA ਮਨਜੀਤ ਸਿੰਘ ਬਿਲਾਸਪੁਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਜਗਦੇਵ ਸਿੰਘ ਯੂ.ਐਸ.ਏ., ਪੀ.ਏ.ਜਗਵੰਤ ਸਿੰਘ, ਸਰਪੰਚ ਬਲਦੇਵ ਸਿੰਘ ਕੁੱਸਾ, ਇਕੱਤਰ ਸਿੰਘ, ਗੁਰਮੀਤ ਸਿੰਘ ਕੁੱਸਾ, ਹਰਪ੍ਰੀਤ ਸਿੰਘ ਡੀ. ਸੀ. ਸਮੇਤ ਸਮੂਹ ਪਤਵੰਤੇ ਹਾਜ਼ਰ ਸਨ।


