ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੇ ਪਹਿਲੇ ਦਿਨ ਉਮੜਿਆ ਸੰਗਤਾਂ ਦਾ ਵਿਸ਼ਾਲ ਇੱਕਠ

ਮੋਗਾ, 25 ਨਵੰਬਰ (ਜਸ਼ਨ)-ਪ੍ਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੇ ਪਹਿਲੇ ਦਿਨ ਭਾਈ ਰਣਜੀਤ ਸਿੰਘ ਢੱਡਰਿਆਂ ਵਾਲਿਆਂ ਵੱਲੋਂ ਸ਼ਾਮ ਸਤ ਵਜੇ ਤੋਂ ਰਾਤੀ ਸਾਢੇ ਦਸ ਵਜੇ ਤੱਕ ਅਨਾਜ ਮੰਡੀ ਮੋਗਾ ਵਿਖੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਸੰਗਤਾਂ ਦਾ ਜਨ ਸੈਲਾਬ ਉਮੜਿਆ। ਸਮਾਗਮ ਦੀ ਅਰੰਭਤਾ ਪ੍ਰਚਾਰਕ ਭਾਈ ਅਮਨਦੀਪ ਸਿੰਘ ਨੇ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਕੀਤੀ। ਇਸ ਤੋਂ ਮਗਰੋਂ ਹਰਪ੍ਰੀਤ ਸਿਘ, ਜਸਵੰਤ ਸਿੰਘ, ਜਾਗੋ ਲਹਿਰ ਘੱਲਕਲਾਂ ਅਤੇ ਜੱਥਾ ਪ੍ਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ ਭਾਈ ਗੁਰਪ੍ਰੀਤ ਸਿੰਘ ਨੇ ਕੀਰਤਨ ਅਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਨੇ ਸੰਗਤਾਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਹੋਣ ਅਤੇ ਅਸਲ ਗੁਰਸਿੱਖੀ ਸਿਧਾਂਤਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਉਹਨਾਂ ਸੰਗਤਾਂ ਨੂੰ ਗੁਰੂਆਂ ਦੇ ਦਿਖਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੋਂ ਬਿਨਾਂ ਜੀਵ ਆਤਮਾ ਨੂੰ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ। ਇਸ ਲਈ ਸਭ ਸੰਗਤਾਂ ਗੁਰਬਾਣੀ ਦੇ ਅਸਲ ਅਰਥਾਂ ਨੂੰ ਸਮਝਦਿਆਂ ਆਪਣੇ-ਆਪਣੇ ਜੀਵਨ ਵਿਚ ਪੂਰਨ ਤੌਰ ਤੇ ਲਾਗੂ ਕਰਨ ਦਾ ਯਤਨ ਕਰਨ। ਇਸ ਸਮਾਗਮ ਵਿਚ ਮੋਗਾ ਇਲਾਕੇ ਦੀਆ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆ ਨੇ ਆਪਣੀਆ-ਆਪਣੀਆਂ ਸੇਵਾਵਾਂ ਵਿਚ ਪੂਰਨ ਤੌਰ ਤੇ ਸਹਿਯੋਗ ਦੇ ਕੇ ਹਾਜ਼ਰੀ ਲਗਵਾਈ।
ਇਸ ਤੋਂ ਇਲਾਵਾ ਸਮਾਗਮ ਨੂੰ ਸ਼ਾਂਤ ਮਈ ਤਰੀਕੇ ਨਾਲ ਨੇਪਰੇ ਚਾੜਨ ਲਈ ਪ੍ਰਸ਼ਾਸਨ ਅਧਿਕਾਰੀਆ ਵੱਲੋਂ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤੇ ਗਏ। ਇਸ ਸਮਾਗਮ ਵਿਚ ਅਮਰੀਕ ਸਿੰਘ ਆਰਸਨ, ਕੁਲਵਿੰਦਰ ਸਿੰਘ ਸੋਨੂੰ, ਹਰਜਿੰਦਰ ਸਿੰਘ ਹੈਪੀ, ਸ਼ਮਸ਼ੇਰ ਸਿੰਘ, ਏਕਮਦੀਪ ਸਿੰਘ, ਭੂਪਿੰਦਰ ਸਿੰਘ, ਕੁਲਜੀਤ ਸਿੰਘ, ਪਿ੍ਰਤਪਾਲ ਸਿੰਘ ਨੈਸਲੇ, ਕੇਵਲ ਸਿੰਘ, ਬਲਜਿੰਦਰ ਸਿੰਘ ਬਾਜਵਾ, ਗੁਰਮੇਲ ਸਿੰਘ, ਪ੍ਰਦੀਪ ਸਿੰਘ ਖਾਲਸਾ, ਗੁਰਤੇਜ ਸਿੰਘ, ਜਗਰੂਪ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤਮ ਸਿੰਘ ਚੀਮਾ, ਸੁਖਵਿੰਦਰ ਸਿੰਘ ਆਜ਼ਾਦ, ਰਛਪਾਲ ਸਿੰਘ ਖਾਲਸਾ, ਏਕਮਦੀਪ ਸਿੰਘ, ਬਲਜੀਤ ਸਿੰਘ ਖਾਲਸਾ, ਪਰਮਜੋਤ ਸਿੰਘ ਖਾਲਸਾ, ਹਰਮੀਤ ਸਿੰਘ, ਪਰਮਜੀਤ ਸਿੰਘ, ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਗੁਰਜੀਤ ਸਿੰਘ ਡਰੋਲੀ ਭਾਈ, ਮੇਜਰ ਸਿੰਘ, ਸੁਖਦੇਵ ਸਿੰਘ ਬੁੱਧ ਸਿੰਘ ਵਾਲਾ, ਗੁਰਦੇਵ ਸਿੰਘ ਕਾਲਾ, ਹਰਪਾਲ ਸਿੰਘ, ਪ੍ਰਦੀਪ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ, ਹੈਪੀ ਬੱਧਨੀ, ਜਗਜੀਤ ਸਿੰਘ ਖੋਸਾ, ਗੁਰਬਖਸ਼ ਸਿੰਘ, ਪਰਮਿੰਦਰ ਸਿੰਘ, ਬਲਜੀਤ ਸਿੰਘ, ਨਿਰਵੈਰ ਸਿੰਘ ਖਾਲਸਾ ਆਦਿ ਮੈਂਬਰ ਸ਼ਾਮਲ ਹੋਏ।


