ਵੀਰ ਸਿੰਘ ਸਕੂਲ ਦੇ ਬੱਚਿਆਂ ਨੇ ਨੈਤਿਕ ਗਤੀਵਿਧੀਆਂ ਵਿੱਚੋਂ ਮਾਰੀਆਂ ਮੱਲਾਂ

ਬਾਘਾਪੁਰਾਣਾ,29 ਨਵੰਬਰ (ਜਸਵੰਤ ਗਿੱਲ ਸਮਾਲਸਰ)-ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਨੱਥੂਵਾਲਾ ਗਰਬੀ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਤੇ ਖੇਡਾਂ ਵਿੱਚੋਂ ਪੁਜੀਸ਼ਨਾਂ ਹਾਸਿਲ ਕਰਦੇ ਹਨ ਉਸੇ ਤਰ੍ਹਾਂ ਧਾਰਮਿਕ ਵਿੱਦਿਆ ਵਿੱਚੋਂ ਵੀ ਮੱਲਾਂ ਮਾਰਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ।ਸਟੱਡੀ ਸਰਕਲ ਜ਼ੋਨ ਫਰੀਦਕੋਟ ਵੱਲੋਂ ਲਈ ਧਾਰਮਿਕ ਪ੍ਰੀਖਿਆ ਵਿੱਚ ਸਕੂਲ ਦੇ 300 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚੋਂ ਸਕੂਲ ਦੇ 7 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਸਟੱਡੀ ਸਰਕਲ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿੱਚੋਂ ਸਕੂਲ ਦੀਆਂ ਲੜਕੀਆਂ ਕਿਰਨਦੀਪ ਕੌਰ, ਨਵਦੀਪ ਕੌਰ ਅਤੇ ਪ੍ਰਭਜੋਤ ਕੌਰ ਨੇ ਕਵਿਸ਼ਰੀ ਵਿੱਚੋਂ ਪਹਿਲਾ ਸਥਾਨ, ਕਵਿਤਾ ਵਿੱਚੋਂ ਦੂਸਰੇ ਵਰਗ ਵਿੱਚੋਂ ਰਾਜਨਪ੍ਰੀਤ ਕੌਰ ਅਤੇ ਪਹਿਲੇ ਵਰਗ ਵਿੱਚੋਂ ਰੁਪਿੰਦਰ ਕੌਰ ਨੇ ਦੂਸਰਾ ਸਥਾਨ, ਦਸਤਾਰ ਮੁਕਾਬਲਿਆਂ ਵਿੱਚ ਜਸਕਰਨ ਸਿੰਘ ਨੇ ਭਾਗ ਲਿਆ ਅਤੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਪਿ੍ਰੰਸੀਪਲ ਤੇਜਿੰਦਰ ਕੌਰ ਗਿੱਲ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ ਨੇ ਬੱਚਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ ਜਿਸਦਾ ਸਿਹਰਾ ਧਾਰਮਿਕ ਸਿੱਖਿਆ ਦੇ ਮੈਡਮ ਰਾਜਿੰਦਰ ਕੌਰ, ਪਰਮਜੀਤ ਕੌਰ, ਕੋਆਰਡੀਨੇਟਰ ਭੁਪਿੰਦਰ ਕੌਰ, ਚਰਨਜੀਤ ਕੌਰ ਨੂੰ ਜਾਂਦਾ ਹੈ।