ਮਾੳੂਂਟ ਲਿਟਰਾ ਜ਼ੀ ਸਕੂਲ ਦੇ 26 ਵਿਦਿਆਰਥੀ ਯੂ ਐੱਸ ਏ ਫੇਰੀ ਦੌਰਾਨ ਨਾਸਾ ਵਿਗਿਆਨੀਆਂ ਤੋਂ ਲੈਣਗੇ ਸਿੱਖਿਆ-ਅਨੁਜ ਗੁਪਤਾ

ਮੋਗਾ,30 ਨਵੰਬਰ(ਜਸ਼ਨ)-ਮੋਗਾ ਜ਼ਿਲ੍ਹੇ ਵਿਚ ਨਵਾਂ ਇਤਿਹਾਸ ਰਚਦਿਆਂ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਦੇ 26 ਵਿਦਿਆਰਥੀ  ਯੂ.ਐਸ.ਏ ਸਥਿਤ ਨਾਸਾ ਦਾ ਦੌਰਾ ਕਰਨਗੇ।  ਸਕੂਲ ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਵਿਦਿਆਰਥੀਆਂ ਦਾ ਅਮਰੀਕਾ ਦਾ 10 ਸਾਲ ਲਈ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਅੱਜ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ਵਲੋਂ ਸਮੇਂ-ਸਮੇਂ ਤੇ ਸਿੱਖਿਆ ਦੇ ਨਾਲ-ਨਾਲ ਹੋਰਨਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤਹਿਤ ਸਕੂਲ ਦੇ 26 ਵਿਦਿਆਰਥੀਆਂ ਨੂੰ ਨਾਸਾ ਜਾਣ ਲਈ ਮੌਕਾ ਮਿਲਿਆ ਹੈ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇੰਟਰਵਿੳੂ ਲਈ ਤਿਆਰ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੇ ਅਮੇਰੀਕਨ ਅੰਬੈਸੀ ਵਿਚ ਬਹੁਤ ਹੀ ਉਤਸ਼ਾਹ ਅਤੇ ਭਰੋਸੇ ਨਾਲ ਪਰਫਾਰਮ ਕੀਤਾ। ਉਹਨਾਂ ਕਿਹਾ ਕਿ ਸਕੂਲ ਦੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਲਈ ਇਹ ਇਕ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿਉਂਕਿ ਵਿਦਿਆਰਥੀਆਂ ਦੀ ਇਹ ਫੇਰੀ ਉਹਨਾਂ ਦੇ ਭਵਿੱਖ ਲਈ ਨਵੇਂ ਆਯਾਮ ਤੈਅ ਕਰੇਗੀ। ਉਹਨਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਨਾਸਾ (ਯੂ.ਐਸ.ਏ) ਵਿਚ ਵਿਗਿਆਨਿਕਾਂ ਦੇ ਨਾਲ ਗੱਲਬਾਤ ਕਰਵਾ ਕੇ ਉਹਨਾਂ ਦੇ ਗਿਆਨ ਵਿਚ ਵਾਧਾ ਕਰਵਾਇਆ ਜਾਵੇਗਾ। ਉਹਨਾਂ ਵਿਦਿਆਰਥੀਆਂ ਦੀ ਸਫਲਤਾ ਲਈ ਸਕੂਲ ਦੇ ਮਿਹਨਤੀ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।