ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਅਤੇ ਤੰਬਾਕੂ ਵੇਚਣ ਵਾਲਿਆਂ ਖਿਲਾਫ਼ ਸਿਹਤ ਵਿਭਾਗ ਹੋਇਆ ਸਖਤ

ਮੋਗਾ,30 ਨਵੰਬਰ (ਜਸ਼ਨ)-ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੱਘ ਜੀ ਦੇ ਆਦੇਸ਼ਾਂ ਤੇ ਅਤੇ ਜਿਲਾ ਐਪੀਡੀਮੋਲੋਜਿਸਟ ਡਾ. ਮੁਨੀਸ਼ ਅਰੋੜਾ ਜੀ ਦੀ ਯੋਗ ਅਗਵਾਈ ਵਿੱਚ ਅੱਜ ਮੋਗਾ ਸ਼ਹਿਰ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲਾਂ ਦੇ ਨਜ਼ਦੀਕ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਜਨਤਕ ਤੌਰ ਤੇ ਤੰਬਾਕੂਨੋਸ਼ੀ ਕਰਨ ਵਾਲੇ ਲੋਕਾਂ ਅਤੇ ਸਕੂਲਾਂ ਨੇੜੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ । ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਸੁਪਰਵਾਈਜ਼ਰ ਰਣਜੀਤ ਸਿੰਘ ਸਿੱਧੂ, ਡਰਾਈਵਰ ਪ੍ੀਤਮ ਸਿੰਘ ਅਤੇ ਮਦਨ ਲਾਲ ਦੀ ਟੀਮ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੇਨ ਬਜਾਰ ਅਤੇ ਅਕਾਲਸਰ ਰੋਡ ਮੋਗਾ ਤੇ ਸਥਿਤ ਸਰਕਾਰੀ ਅਤੇ ਪ੍ਾਈਵੇਟ ਸਕੂਲਾਂ ਦੇ ਨਜਦੀਕ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕੀਤੀ ਗਈ, ਜਿੱਥੋਂ ਵੱਡੀ ਮਾਤਰਾ ਵਿੱਚ ਖੁੱਲੀਆਂ ਸਿਗਰਟਾਂ ਦੀਆਂ ਡੱਬੀਆਂ, ਬਿਨਾਂ ਚਿਤਾਵਨੀ ਵਾਲੀਆਂ ਸਿਗਰਟਾਂ, ਐਸ ਫੋਰ ਦੇ ਪੈਕਟ, ਤੰਬਾਕੂ ਦੇ ਪੈਕਟ, ਬੀੜੀਆਂ ਆਦਿ ਮਿਲੀਆਂ ਅਤੇ ਜਨਤਕ ਤੌਰ ਤੇ ਸਿਗਰਟਨੋਸ਼ੀ ਕਰਨ ਵਾਲੇ ਚਾਰ ਲੋਕਾਂ ਅਤੇ ਤਿੰਨ ਦੁਕਾਨਦਾਰਾਂ ਸਮੇਤ ਕੁੱਲ ਸੱਤ ਚਲਾਨ ਕੱਟੇ ਗਏ ਤੇ ਮੌਕੇ ਤੇ ਜੁਰਮਾਨਾ ਵਸੂਲ ਕੀਤਾ ਗਿਆ । ਟੀਮ ਵੱਲੋਂ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ ਲੋਕਾਂ ਦੇ ਵੀ ਚਲਾਨ ਕੱਟੇ ਅਤੇ ਲੋਕਾਂ ਨੂੰ ਪਬਲਿਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ । ਇਸ ਮੌਕੇ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਨੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਮਝਾਇਆ ਕਿ ਕੋਟਪਾ ਐਕਟ 2003 ਦੇ ਅਧੀਨ ਸਕਲਾਂ, ਕਾਲਜ਼ਾਂ ਦੇ 50 ਮੀਟਰ ਦੇ ਦਾਇਰੇ ਵਿੱਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ, ਕੋਈ ਵੀ ਤੰਬਾਕੂ ਵਾਲਾ ਪਦਾਰਥ ਸਾਹਮਣੇ ਪ੍ਦਰਸ਼ਿਤ ਨਹੀਂ ਕੀਤਾ ਜਾ ਸਕਦਾ, ਲੂਜ਼ ਸਿਗਰਟਾਂ ਨਹੀਂ ਵੇਚੀਆਂ ਜਾ ਸਕਦੀਆਂ, ਕੋਈ ਵੀ ਤੰਬਾਕੁ ਵੇਚਣ ਵਾਲਾ ਸਿਗਰਟ ਜਲਾਉਣ ਲਈ ਮਾਚਿਸ ਜਾਂ ਲਾਈਟਰ ਗ੍ਾਹਕ ਨੂੰ ਨਹੀਂ ਦੇ ਸਕਦਾ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ ਦੁਕਾਨ ਤੇ ਚੇਤਾਵਨੀ ਬੋਰਡ ਲੱਗਾ ਹੋਣਾ ਜਰੂਰੀ ਹੈ । ਉਹਨਾਂ ਦੱਸਿਆ ਕਿ ਕੋਟਪਾ ਐਕਟ ਅਧੀਨ ਧਾਰਾ 4 ਮੁਤਾਬਕ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪਾਬੰਦੀ ਹੈ, ਧਾਰਾ 5 ਅਧੀਨ ਤੰਬਾਕੂ ਵਾਲੇ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ, ਧਾਰਾ 6 ਅਧੀਨ ਸਕੂਲਾਂ, ਕਾਲਜ਼ਾਂ ਦੇ 50 ਮੀਟਰ ਦੇ ਦਾਇਰੇ ਵਿੱਚ ਅਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਹੈ, ਧਾਰਾ 7 ਅਧੀਨ ਤੰਬਾਕੂ ਉਤਪਾਦ ਦੇ 85 ਪ੍ਤੀਸ਼ਤ ਹਿੱਸੇ ਤੇ ਵਾਰਨਿੰਗ ਹੋਣਾ ਜਰੂਰੀ ਹੈ ਤੇ ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਿੰਨ ਸਾਲ ਦੀ ਸਜਾ ਅਤੇ ਦੋ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ । ਉਹਨਾਂ ਇਹ ਵੀ ਦੱੋਿਸਆ ਕਿ ਹਰ ਹਫਤੇ ਵਿੱਚ ਦੋ ਦਿਨ ਮੋਗਾ ਸ਼ਹਿਰ ਵਿੱਚ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਇਆ ਕਰਨਗੇ, ਇਸ ਲਈ ਆਮ ਪਬਲਿਕ ਨੂੰ ਬੇਨਤੀ ਹੈ ਕਿ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੋਂ ਗੁਰੇਜ਼ ਕੀਤਾ ਜਾਵੇ ।