ਸੈਂਟ ਜੌਸਫ ਸਕੂਲ ਘੱਲ ਕਲਾਂ ਵਿਖੇ ਸਲਾਨਾ ਸਮਾਰੋਹ ਕਰਵਾਇਆ

ਘੱਲ ਕਲਾਂ, 1 ਦਸੰਬਰ (ਜਸ਼ਨ)-: ਮੋਗਾ ਜ਼ਿਲੇ ਦੇ ਪਿੰਡ ਘੱਲ ਕਲਾਂ ਸਥਿਤ ਸੈਂਟ ਜੌਸਫ ਸਕੂਲ ਵਿਖੇ ਸਾਲਾਨਾ ਸਮਾਰੋਹ ਆਯੋਜਿਤ ਕੀਤਾ ਗਿਆ,ਜਿਸ ਵਿਚ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਮੈਨੇਜਰ ਫਾਦਰ ਐਟਨੀ ਨੇ ਹਰਜੋਤ ਕਮਲ ਦਾ ਸਵਾਗਤ ਕੀਤਾ। ਡਾ: ਹਰਜੋਤ ਕਮਲ ਨੇ ਸ਼ਮਾਂ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਜਨੀ ਅਰੋੜਾ ਪਿ੍ਰੰ: ਆਰ.ਕੇ.ਐਸ. ਸਕੂਲ, ਪ੍ਰਵੀਨ ਗਰਗ ਚੇਅਰਮੈਨ ਆਈ.ਐਸ.ਐਫ. ਕਾਲਜ, ਕਿ੍ਰਸ਼ਚਨ ਐਸੋਸੀਏਸ਼ਨ ਸੁਨੀਲ ਜੋਇਲ ਭੋਲਾ, ਗੁਰਦੀਪ ਗਿੱਲ, ਸੰਜੀਵ ਗਰੋਵਰ, ਸਾਜੀ ਨੀਲ ਕੂਲਨ, ਫਾਦਰ ਜੋਬੀ ਪਲਾਂਕਰਾ ਆਦਿ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਮਾਜਿਕ ਕੁਰੀਤੀਆਂ ਖਿਲਾਫ਼ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੇ ਅੰਤ ਵਿਚ ਬੱਚਿਆਂ ਵੱਲੋਂ ਗਿੱਧਾ, ਭੰਗੜਾ, ਗੀਤ ਅਤੇ ਵੱਖ ਵੱਖ ਵਨੰਗੀਆਂ ਪੇਸ਼ ਕੀਤੀਆਂ । ਇਸ ਮੌਕੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।


