ਕਾਕਾ ਲੋਹਗੜ ਅਤੇ ਕਰਨਲ ਬਾਬੂ ਸਿੰਘ ਦੀ ਅਗਵਾਈ ‘ਚ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ

ਧਰਮਕੋਟ, 6 ਦਸੰਬਰ (ਜਸ਼ਨ) : ਜ਼ਿਲਾ ਮੋਗਾ ਦੇ ਕਸਬਾ ਧਰਮਕੋਟ ਦੀਆਂ ਨਗਰ ਕੌਂਸਲ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜਦਗੀਆਂ ਦਾਖਲ ਕਰਨ ਦੇ ਅੰਤਿਮ ਦਿਨ ਨਗਰ ਕੌਂਸਲ ਧਰਮਕੋਟ ਲਈ 52 ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ‘ਚ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ।  ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਨਗਰ ਕੌਂਸਲ ਚੋਣਾਂ ਉਪਰੰਤ ਧਰਮਕੋਟ ਦੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ ਅਤੇ ਲੋਕਾਂ ਵੱਲੋਂ ਜਿਸ ਆਸ ਨਾਲ ਕੈਪਟਨ ਸਰਕਾਰ ਨੂੰ ਸੱਤਾ ਸੌਂਪੀ ਗਈ ਹੈ ਉਹ ਸਾਰੀਆਂ ਆਸਾਂ ਪੂਰੀਆਂ ਕੀਤੀਆਂ ਜਾਣਗੀਆਂ ।ਨਾਮਜ਼ਦਗੀਆਂ ਦਾਖਲ ਕਰਨ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਬਲਖੰਡੀ,ਗੁਰਮੀਤ ਮਖੀਜਾ,ਅਵਤਾਰ ਮੁਨਾਵਾਂ,ਕਿ੍ਰਸ਼ਨ ਤਿਵਾੜੀ ਤੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਇਸ ਮੌਕੇ ਏ.ਡੀ.ਸੀ. ਰਾਜੇਸ ਤਿ੍ਰਪਾਠੀ ਨੇ ਦੱਸਿਆ ਕਿ ਅੱਜ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 8 ਦਸੰਬਰ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾਣਗੇ। ਵਧੀਕ ਜਿਲਾ ਚੋਣ ਅਫ਼ਸਰ ਨੇ ਦੱਸਿਆ ਕਿ 17 ਦਸੰਬਰ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸਾਮ 4 ਵਜੇ ਤੱਕ ਪੈਣਗੀਆਂ ਅਤੇ ਚੋਣਾਂ ਵਾਲੇ ਦਿਨ ਹੀ ਸਾਮ ਨੂੰ ਵੋਟ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਵੋਟਾਂ ਦੀ ਗਿਣਤੀ ਹੋਵੇਗੀ।