ਬਰਜਿੰਦਰ ਬਰਾੜ ਦੀ ਅਗਵਾਈ ‘ਚ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਲਈ ਉਮੀਦਵਾਰਾਂ ਨਾਮਜ਼ਦਗੀ ਪੱਤਰ ਭਰੇ

ਧਰਮਕੋਟ, 6 ਦਸੰਬਰ (ਜਸ਼ਨ) : ਜ਼ਿਲਾ ਮੋਗਾ ਦੇ ਕਸਬਾ ਧਰਮਕੋਟ ਦੀਆਂ ਨਗਰ ਕੌਂਸਲ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜਦਗੀਆਂ ਦਾਖਲ ਕਰਨ ਦੇ ਅੰਤਿਮ ਦਿਨ ਨਗਰ ਕੌਂਸਲ ਧਰਮਕੋਟ ਲਈ ਸਾਬਕਾ ਚੇਅਰਮੈਨ ਬਰਜਿੰਦਰ ਬਰਾੜ ਦੀ ਅਗਵਾਈ ‘ਚ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਲਈ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਦੌਰਾਨ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ  ਵੋਟਰ ਸੂਚੀਆਂ ਦੇਣ ਵਿਚ ਦੇਰੀ ਦੇ ਨਾਲ ਨਾਲ ਉਮੀਦਵਾਰਾਂ ਨੂੰ ਨੋ ਡਿਉ ਸਰਟੀਫਿਕੇਟ ਜਾਰੀ ਨਹੀ ਕੀਤੇ ਗਏ।  ਇਸ ਮੌਕੇ ਉਨਾਂ ਨਾਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ,ਸਰਪੰਚ ਜਗਜੀਵਨ ਸਿੰਘ ਲੋਹਾਰਾ, ਚੇਅਰਮੈਨ ਕੁਲਵੰਤ ਸਿੰਘ ਚੀਮਾ, ਬਲਦੇਵ ਸਿੰਘ ਭੱਟੀ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਦਾਤੇਵਾਲ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ,  ਗੁਰਜੰਟ ਸਿੰਘ ਰਾਮੂੰਵਾਲਾ ਪੀ.ਏ ਅਤੇ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।