ਲਿਟਲ ਮਿਲੇਨੀਅਮ ਸਕੂਲ ਵਿਚ ਕ੍ਰਿਸਮਿਸ ਟ੍ਰੀ ਸਜਾਉਣ ਦੇ ਮੁਕਾਬਲੇ ਕਰਵਾਏ

ਮੋਗਾ, 8 ਦਸੰਬਰ (ਜਸ਼ਨ)-ਬੁੱਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਦੇਖ ਰੇਖ ਹੇਠ ਅੱਜ ਕ੍ਰਿਸਮਿਸ ਦੇ ਸਬੰਧ ਵਿਚ ਨੰਨੇ ਬੱਚਿਆਂ ਦੇ ਕ੍ਰਿਸਮਿਸ ਟ੍ਰੀ ਸਜਾਵਟ ਮੁਕਾਬਲੇ ਕਰਵਾਏ ਗਏ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਸਟਾਫ ਅਤੇ ਬੱਚਿਆਂ ’ਨੇ ਕਾਫ਼ੀ ਉਤਸ਼ਾਹ ਨਾਲ ਕ੍ਰਿਸਮਿਸ ਟ੍ਰੀ ਨੂੰ ਸਜਾਉਣ ਲਈ ਮਿਹਨਤ ਕੀਤੀ। ਉਹਨਾਂ ਬੱਚਿਆਂ ਨੂੰ ਪ੍ਰਭੂ ਯੀਸ਼ੂ ਮਸੀਹ ਦੇ ਜੀਵਨੀ ਸਬੰਧੀ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਸਕੂਲਾਂ ਵੱਲੋਂ ਅਜਿਹੇ ਮੁਕਾਬਲਿਆਂ ਦਾ ਆਯੋਜਨ ਅੱਗੇ ਵੀ ਕੀਤਾ ਜਾਵੇਗਾ। ਮੁਕਾਬਲੇ ਦੇ ਅਖੀਰ ਵਿਚ ਬੱਚਿਆਂ ਨੂੰ ਟਾਫੀਆਂ ਅਤੇ ਚਾਕਲੇਟਾਂ ਵੰਡੀਆ ਗਈਆਂ।