ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ,ਸੁਖਾਨੰਦ ਦੀਆਂ ਤਿੰਨ ਵਿਦਿਆਰਥਣਾਂ ਨੈਤਿਕ ਸਿੱਖਿਆ ਦੀ ਮੈਰਿਟ ਸੂਚੀ ਵਿੱਚ

ਮੋਗਾ, 8 ਦਸੰਬਰ (ਜਸ਼ਨ)  :ਸੰਤ ਬਾਬਾ ਹਜੂਰਾ ਸਿੰਘ ਜੀ ਦੀ ਕੁਸ਼ਲ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਜਿੱਥੇ ਅਕਾਦਮਿਕ  ਖੇਤਰ ਵਿੱਚ ਬੁਲੰਦੀਆਂ ਨੂੰ ਛੋਹ ਰਿਹਾ ਹੈ ਉੱਥੇ ਸਭਿਆਚਾਰਕ ਅਤੇ ਅਧਿਆਤਮਕ ਖੇਤਰ ਵਿੱਚ ਵੀ ਵਿਦਿਆਰਥਣਾਂ ਨੂੰ  ਅੱਗੇ ਵਧਣ ਲਈ ਸਦਾ ਪ੍ਰੇਰਿਤ ਕਰਦਾ ਰਿਹਾ ਹੈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਆਯੋਜਿਤ ਨੈਤਿਕ ਸਿੱਖਿਆ ਇਮਤਿਹਾਨ ਵਿੱਚ 85 ਵਿਦਿਆਰਥਣਾਂ ਨੇ ਭਾਗ ਲਿਆ ਸੀ, ਜਿੰਨ੍ਹਾਂ ਵਿੱਚੋਂ  ਤਿੰਨ ਵਿਦਿਆਰਥਣਾਂ ਨੇ ਮੈਰਿਟ ਸਥਾਨ ਪ੍ਰਾਪਤ ਕੀਤੇ ਹਨ ਜਿੰਨ੍ਹਾਂ ਦੇ ਨਾਮ ਹਨ, ਰਮਨਦੀਪ ਕੌਰ ਐਮ.ਐਸ.ਸੀ.2 ਮੈਥ ਅਤੇ ਬੀ.ਕਾਮ.3 ਸੁਖਦੀਪ ਕੌਰ ਅਤੇ ਬੀ.ਐੱਸ.ਸੀ. 2 ਨਾਨ ਮੈਡੀਕਲ  ਰਾਮਪ੍ਰੀਤ ਕੌਰ। ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ ਚੇਅਰਮੈਨ ਸ.ਮੱਖਣ ਸਿੰਘ ਅਤੇ ਪ੍ਰਿੰਸੀਪਲ ਡਾ.ਸੁਖਵਿੰਦਰ ਕੌਰ ਨੇ ਇਸ ਵਿਸ਼ੇਸ਼ ਪ੍ਰਾਪਤੀ ਲਈ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਹਨਾਂ ਨੂੰ ਸਦਾ ਗੁਰਮਤਿ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉੱਪ ਚੇਅਰਮੈਨ ਸ.ਮੱਖਣ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹਨਾਂ ਵਿਦਿਆਰਥਣਾਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਜਾ ਰਹੇ ਅੰਤਰ ਕਾਲਜ ਯੁਵਕ ਮੇਲੇ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।