ਰਾਹੁਲ ਗਾਂਧੀ ਦੇ ਪਾਰਟੀ ਪ੍ਰਧਾਨ ਬਣਨ ’ਤੇ ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਦਿੱਤੀ ਵਧਾਈ

ਮੋਗਾ, 11 ਦਸੰਬਰ (ਜਸ਼ਨ)- ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਬਣਨ ’ਤੇ ਸਮੂਹ ਕਾਂਗਰਸੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਦੇ ਪਾਰਟੀ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਹੋਰ ਬੇਹਤਰ ਹੋਵੇਗੀ। ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਦਿਲਾਂ ਦੀ ਧੜਕਨ ਸ਼੍ਰੀ ਰਾਹੁਲ ਗਾਂਧੀ ਦੇ ਪਾਰਟੀ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।
ਉਹਨਾਂ ਕਿਹਾ ਕਿ ਰਾਹੁਲ ਗਾਂਧੀ ਉਸ ਪਰਿਵਾਰ ਵਿਚੋਂ ਹੈ ਜਿਸ ਪਰਿਵਾਰ ਨੇ ਲੰਬਾ ਸਮਾਂ ਦੇਸ਼ ਦੀ ਵਾਗਡੋਰ ਸੰਭਾਲੀ ਅਤੇ ਗਰੀਬੀ ਦੂਰ ਕਰਨ ਲਈ ਨਰੇਗਾ ਵਰਗੇ ਦੂਰਰਸੀ ਸਿੱਟਿਆਂ ਵਾਲੇ ਪ੍ਰੋਗਰਾਮ ਸ਼ੁਰੂ ਕੀਤੇ। ਉਹਨਾਂ ਕਿਹਾ ਕਿ ਰਾਹੁਲ ਨੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਫਰ ਕਰਕੇ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਸਮਰਪਿਤ ਹੋਣ ਲਈ ਪ੍ਰੇਰਿਤ ਕੀਤਾ ਅਤੇ ਮੀਤ ਪ੍ਰਧਾਨ ਵਜੋਂ ਆਪਣੀ ਭੂਮਿਕਾ ਅਦਾ ਕਰਦਿਆਂ ਰਾਹੁਲ ਗਾਂਧੀ ਨੇ ਕਈ ਚੋਣਾਂ ਦੌਰਾਨ ਪਾਰਟੀ ਨੂੰ ਬੇਹਤਰ ਸਥਿਤੀ ’ਚ ਲਿਆਉਣ ਦਾ ਉੱਦਮ ਕੀਤਾ । ਵਿਨੋਦ ਬਾਂਸਲ ਨੇ ਆਖਿਆ ਕਿ ਪਾਰਟੀ ਵਿਚ ਨਿਤ ਦਿਨ ਨੌਜਵਾਨਾਂ ਨੂੰ ਵਧੇਰੇ ਮੌਕੇ ਦਿੱਤੇ ਜਾ ਰਹੇ ਨੇ ਇਸੇ ਕਰਕੇ ਰਾਹੁਲ ਨੌਜਵਾਨਾਂ ਦੇ ਚਹੇਤੇ ਆਗੂ ਵਜੋਂ ਉੱਭਰ ਕੇ ਸਾਹਮਣੇ ਆਏ ਨੇ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਵਿਚ ਪ੍ਰਧਾਨ ਮੰਤਰੀ ਬਣ ਕੇ ਦੇਸ਼ ਦੀ ਅਗਵਾਈ ਕਰਨ ਦੇ ਸਾਰੇ ਗੁਣ ਮੌਜੂਦ ਨੇ ਇਸੇ ਕਰਕੇ 11 ਦਸਬੰਰ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਸ਼ੁਭ ਸ਼ਗਨ ਵਾਲਾ ਦਿਨ ਗਿਣਿਆ ਜਾਵੇਗਾ ਜਦੋਂ ਕੇਂਦਰ ਵਿਚ ਮੁੜ ਤੋਂ ਸੱਤਾਧਾਰੀ ਹੋਣ ਦੇ ਲਕਸ਼ ਦੇ ਕਰੀਬ ਕਾਂਗਰਸ ਨੂੰ ਨਵਾਂ ਰਾਹ ਦਸੇਰਾ ਨਸੀਬ ਹੋਇਆ ਹੈ ।


