ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਮੋਗਾ, 11 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਮਨੁੱਖੀ ਅਧਿਕਾਰ ਦਿਵਸ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਦੇਖਰੇਖ ਹੇਠ ਮਨਾਇਆ ਗਿਆ। ਇਸ ਮੌਕੇ ਹੋਏ ਸਾਦਾ ਸਮਾਗਮ ਦੌਰਾਨ ਪਿ੍ਰੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ ਬਾਰੇ ਅਤੇ ਜੀਵਨ ਦੇ ਸਾਰੇ ਪਹਿਲੂਆਂ ਵਿਚ ਉਹਨਾਂ ਦੇ ਿਆਵਾਨ ਹੋਣ ਬਾਰੇ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਮਨੁੱਖੀ ਅਧਿਕਾਰ ਹਰ ਵਿਅਕਤੀ ਦਾ ਜਨਮ ਸਿੱਧ ਅਧਿਕਾਰ ਹੈ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਿਆਨ ਪ੍ਰਬੰਧ ਅਤੇ ਨਿਆਂ ,ਸੁਤੰਤਰਤਾ, ਆਸ਼ਾ, ਸ਼ਾਂਤੀ ਅਤੇ ਗਰਿਮਾ ਆਦਿ ਬਾਰੇ ਜਾਣਕਾਰੀ ਦਿੱਤੀ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਅਜਿਹੇ ਦਿਵਸ ਸਕੂਲ ਵੱਲੋਂ ਅੱਗੇ ਵੀ ਜਾਰੀ ਰਹਿਣਗੇ। ਇਸ ਸਮਾਗਮ ਵਿਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।