ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਦੀਨਾ ਸਾਹਿਬ ਵਿਖੇ ਜਾਗਰੂਕਤਾ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ,13 ਦਸੰਬਰ (ਜਸ਼ਨ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਦੀਨਾ ਸਾਹਿਬ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋੜਵੰਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੁਢਾਪਾ ਪੈਨਸ਼ਨ ,ਵਿਧਵਾ ਪੈਨਸ਼ਨ ਦੇ ਨਾਲ ਨਾਲ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਅਤੇ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਦਿਆਂ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਸਬੰਧੀ ਯੋਗ ਵਿਅਕਤੀਆਂ ਦੇ ਫਾਰਮ ਵੀ ਭਰੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਆਖਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੰਤਵ ਰਾਜ ਵਿਚ ਗਰੀਬ ਅਤੇ ਲੋੜਵੰਦ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਬੇਹਤਰ ਕਰਨਾ ਹੈ । ਇਸ ਕੈਂਪ ਦੌਰਾਨ ਅਜਮੇਰ ਸਿੰਘ ਭਾਗੀਕੇ, ਰੁਪਿੰਦਰ ਸਿੰਘ ਦੀਨਾ, ਚੇਅਰਮੈਨ ਸਤਿੰਦਰ ਸਿੰਘ ਬੱਬਲਾ, ਪ੍ਰਧਾਨ ਮੇਜਰ ਸਿੰਘ ਸੇਖੋ, ਬਲਜੀਤ ਸਿੰਘ ਸੇਖੋ, ਜਸਵਿੰਦਰ ਸਿੰਘ ਬਰਾੜ ਖੇਤੀਬਾੜੀ ਅਫਸਰ, ਨੰਬਰਦਾਰ ਜਸਪ੍ਰੀਤ ਸਿੰਘ, ਰਣਜੀਤ ਸਿੰਘ ਪੁਆਦੜਾ, ਰੂਪ ਸਿੰਘ ਗਿੱਲ, ਚਮਕੌਰ ਸਿੰਘ, ਗੁਰਜੰਟ ਸਿੰਘ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।