ਮਾੳੂਂਟ ਲਿਟਰਾ ਜ਼ੀ ਸਕੂਲ ਨੇ ਸਕਾਲਰਸ਼ਿੱਪ ਟੈਸਟ ਵਿਚ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਮੋਗਾ,18 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਬੀਤੇ ਦਿਨੀ ਲਏ ਗਏ ਵਿਦਿਆਰਥੀਆਂ ਦੇ ਸਕਾਲਰਸ਼ਿਪ ਦਾ ਨਤੀਜਾ ਅੱਜ ਸਕੂਲ ਵਿਚ ਐਲਾਨਿਆ ਗਿਆ। ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਕੂਲ ਵਿਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਸਮੇਂ-ਸਮੇਂ ਤੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮੰਤਵ ਨਾਲ ਸਕੂਲ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆ ਦੇ ਸਕਾਲਰਸ਼ਿਪ ਟੈਸਟ ਕਰਵਾਏ ਜਾਂਦੇ ਹਨ। ਇਸ ਟੈਸਟ ਵਿਚ ਮੋਗਾ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਟੈਸਟ ਵਿਚ ਵਿਦਿਆਰਥੀਆਂ ਦੇ ਆਮ ਗਿਆਨ (ਜਨਰਲ ਨਾਲਿਜ) ਸਮੇਤ ਹੋਰਨਾਂ ਵਿਸ਼ਿਆਂ ਵਿਚੋਂ ਪ੍ਰਸ਼ਨ ਪੁੱਛੇ ਗਏ, ਜਿਨਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਅੱਜ ਸਕੂਲ ਵਿਚ ਸਮਾਗਮ ਦੌਰਾਨ ਨਤੀਜਾ ਐਲਾਨਿਆ ਗਿਆ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਹਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਨਰਸਰੀ ਕਲਾਸ ਦੀ ਚਾਰਵੀ ਨੇ 96 ਫੀਸਦੀ ਅੰਕ ਲੈ ਕੇ ਪਹਿਲਾ, ਸੀਰਤ ਨੇ 88 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਹਰਸ਼ਿਤਾ ਨੇ 86 ਫੀਸਦੀ ਅੰਕ ਲੈ ਕੇ ਤੀਜਾ ਸਥਾਨ, ਐਲ.ਕੇ.ਜੀ ਦੀ ਕਵਲੀਨ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਸਿਮਰਨ ਕੌਰ ਗਿੱਲ ਨੇ 84 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਦਿਲਸ਼ਾਨ ਸਿੰਘ ਨੇ 78 ਫੀਸਦੀ ਅੰਕ ਲੈ ਕੇ ਤੀਜਾ ਸਥਾਨ, ਯੂ.ਕੇ.ਜੀ ਦੇ ਕਾਵਿਆਂਸ਼ ਨੇ 98 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਆਰਇਨ ਨੇ 94 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਇਸ਼ਮੀਤ ਨੇ 87 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।


