ਲਿਟਲ ਮਿਲੇਨੀਅਮ ਸਕੂਲ ਵਿਚ ਵਾਈਟ ਕਲਰ ਦਿਵਸ ਮਨਾਇਆ

ਮੋਗਾ, 18 ਦਸੰਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਦੇਖ ਰੇਖ ਹੇਠ ਵਾਈਟ ਕਲਰ ਦਿਵਸ ਮਨਾਇਆ ਗਿਆ। ਸਮਾਗਮ ਵਿਚ ਛੋਟੇ ਬੱਚਿਆਂ ਨੇ ਸਫੈਦ ਰੰਗ ਦੇ ਕਪੜੇ ਪਾਏ ਹੋਏ ਸਨ,ਜੋ ਕਿ ਬੇਹੱਦ ਆਕਸ਼ਕ ਲੱਗ ਰਹੇ ਸਨ। ਸਕੂਲ ਪਿ੍ਰੰਸੀਪਲ ਮੈਡਮ ਪੂਨਮ ਸ਼ਰਮਾ ਨੇ ਦੱਸਿਆ ਕਿ ਵਾਈਟ ਕਲਰ ਦਿਵਸ ਨਾਲ ਸਬੰਧਤ ਬੱਚਿਆ ਨੂੰ ਜਾਣਕਾਰੀ ਦਿਤੀ ਗਈ ਹੈ। ਇਸ ਮੌਕੇ ਬੱਚਿਆਂ ਨੇ ਵਾਈਟ ਕਲਰ ਦੇ ਨਾਲ ਪੇਟਿੰਗਜ਼ ਤਿਆਰ ਕੀਤੀਆਂ। ਉਹਨਾਂ ਕਿਹਾ ਕਿ ਅਜਿਹੇ ਦਿਵਸ ਮਨਾਉਣ ਦਾ ਮੰਤਵ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਬੱਚਿਆਂ ਵਿਚ ਇਸ ਤਰਾਂ ਦੇ ਮੁਕਾਬਲੇ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਿਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਪੜਾਈ, ਖੇਡਾਂ ਤੋਂ ਇਲਾਵਾ ਹੋਰ ਮੁਕਾਬਲੇ ਵੀ ਕਰਵਾਏ ਜਾਂਦੇ ਹਨ, ਤਾਂ ਜੋ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕੀਤਾ ਜਾ ਸਕੇ। ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


