ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਕਾਲ ਅਕੈਡਮੀ ਸਕੂਲ ਰੱਤੀਆਂ ਵਿਖੇ ਲਗਾਇਆ ਗਿਆ ਸੈਮੀਨਾਰ-ਸੀ.ਜੇ.ਐਮ. ਮੋਗਾ

ਮੋਗਾ 18 ਦਸੰਬਰ (ਜਸ਼ਨ)-ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਦਿਸਾ ਨਿਰਦੇਸਾਂ ਦੀ ਪਾਲਣਾ ਹਿੱਤ ਤੇ ਜਿਲਾ ਇੰਚਾਰਜ ਤੇ ਸੈਸਨਜ ਜੱਜ-ਕਮ-ਚੇਅਰਮੈਨ, ਜਿਲਾ ਕਾਨੰੂਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਰਜਿੰਦਰ ਅਗਰਵਾਲ ਅਤੇ ਸੀ.ਜੇ.ਐਮ.-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਦੀ ਰਹਿਨੁਮਾਈ ਹੇਠ ਅੱਜ ਜਿਲੇ ਦੇ ਪਿੰਡ ਰੱਤੀਆਂ ਵਿਖੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵੱਲੋ ਚਲਾਏ ਜਾ ਰਹੇ ਅਕਾਲ ਅਕੈਡਮੀ ਸਕੂਲ ਵਿਖੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਸ਼ਿਆਂ ਦੇ ਖਿਲਾਫ ਰੈਲੀ ਕੱਢੀ ਗਈ ਅਤੇ ਇਸ ਰੈਲੀ ਦੌਰਾਨ ਪੀ. ਐਲ. ਵੀ. ਸਤਨਾਮ ਸਿੰਘ, ਵਰਿੰਦਰ ਕੁਮਾਰ ਅਤੇ ਕਵਿਨ ਕੁਮਾਰ ਨੇ ਮੁਫਤ ਕਾਨੰੂਨੀ ਸਹਾਇਤਾ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਦੱਸਿਆ ਕਿ ਨਸ਼ੇ ਜਿੰਦਗੀ ਨੂੰ ਤਬਾਹ ਕਰ ਦਿੰਦੇ ਹਨ। ਇਸ ਤੋਂ ਇਲਾਵਾ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਤੋਂ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਨਸ਼ਾ ਨੌਜਵਾਨ ਪੀੜੀ ਨੰੂ ਘੁਣ ਵਾਂਗ ਖਾ ਰਿਹਾ ਹੈ, ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਨੌਜਵਾਨਾਂ ਨੰੂ ਪ੍ਰੇਰਨਾ ਦੇ ਕੇ ਵੱਖ-ਵੱਖ ਖੇਡਾਂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਸਾਨੂੰ ਸਭਨਾਂ ਨੰੂ ਰਲ ਕੇ ਨਸ਼ਿਆਂ ਖਿਲਾਫ ਜੰਗ ਲੜਨੀ ਚਾਹੀਦੀ ਹੈ, ਤਾਂ ਜੋ ਸਮਾਜ ਵਿਚੋਂ ਇਸ ਬੁਰਾਈ ਨੰੂ ਦੂਰ ਕੀਤਾ ਜਾ ਸਕੇ। ਇਸ ਮੌਕੇ ਤੇ ਪਿ੍ਰੰਸੀਪਲ ਮੈਡਮ ਮਨਦੀਪ ਕੌਰ, ਜਸਵੀਰ ਕੌਰ, ਕਰਮਜੀਤ ਕੌਰ, ਰਾਜਵੀਰ ਕੌਰ, ਸਰਮੀਲਾ ਮੋਹਨ, ਗੁਰਪ੍ਰੀਤ ਕੌਰ, ਮਨੋਹਰ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣ ਕੁਲਦੀਪ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਭੱੁਲਰ,   ਇੰਦਰਪਾਲ ਸਿੰਘ ਸਰਪੰਚ, ਬੰਤ ਸਿੰਘ ਪੰਚ ਅਤੇ ਸਕੂਲ ਦੇੇ ਵਿਦਿਆਰਥੀ ਸਾਮਿਲ ਸਨ। ਇਸ ਮੌਕੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਚਾਰ ਸਮੱਗਰੀ ਵੀ ਵੰਡੀ ਗਈ।