ਲਿਟਲ ਮਿਲੇਨੀਅਮ ਸਕੂਲ ਦੇ ਬੱਚਿਆਂ ਨੇ ਸੀ.ਐਨ.ਆਈ. ਚਰਚ ਵਿਚ ਮਨਾਇਆ ਕਰਿਸਮਿਸ ਤਿਉਹਾਰ

ਮੋਗਾ, 22 ਦਸੰਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਦੇ ਬੱਚਿਆਂ ਵੱਲੋਂ ਅੱਜ ਅੰਮਿ੍ਰਤਸਰ ਰੋਡ ‘ਤੇ ਸਥਿਤ ਹਾਈਡ ਮੈਮੋਰੀਅਲ ਸੀ.ਐਨ.ਆਈ. ਚਰਚ ਵਿਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਚਰਚ ਵਿਚ ਕੈਂਡਲ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚਰਚ ਦੇ ਪਾਦਰੀ ਵੱਲੋਂ ਬੱਚਿਆਂ ਨੂੰ ਪ੍ਰਭੂ ਯੀਸ਼ੂ ਮਸੀਹ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


