ਮਾਉਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਨੇ ਸੀ.ਐਨ.ਆਈ. ਚਰਚ ਵਿਚ ਮਨਾਇਆ ਕਰਿਸਮਿਸ ਦਾ ਤਿਉਹਾਰ

ਮੋਗਾ, 22 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਵੱਲੋਂ ਅੰਮਿ੍ਰਤਸਰ ਰੋਡ ਤੇ ਸਥਿਤ ਹਾਈਡ ਮੈਮੋਰੀਅਲ ਸੀ.ਐਨ.ਆਈ. ਚਰਚ ਵਿਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਚਰਚ ਵਿਚ ਕੈਂਡਲ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚਰਚ ਦੇ ਪਾਦਰੀ ਵੱਲੋਂ ਬੱਚਿਆਂ ਨੂੰ ਪ੍ਰਭੂ ਯਿਸੂ ਮਸੀਹ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।