ਮਾਊਂਂਟ ਲਿਟਰਾ ਜ਼ੀ ਸਕੂਲ ਵਿਚ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ

ਮੋਗਾ, 4 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਊਂਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਬੱਚਿਆਂ ਦਰਮਿਆਨ ਇੰਟਰ ਸਕੂਲ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗੲ। ਇਹਨਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤੀ। ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮਾਂ ਦਿਵਸ, ਤਿਉਹਾਰਾਂ ਨਾਲ ਸਬੰਧਤ ਸੁੰਦਰ-ਸੁੰਦਰ ਗ੍ਰੀਟਿੰਗ ਕਾਰਡਜ਼ ਤਿਆਰ ਕਰਕੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿਚ ਵਿਦਿਆਰਥੀ ਨੂੰ ਹਰ ਕਲਾ ਵਿਚ ਨਿਪੁਣ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੜਾਈ ਦੇ ਨਾਲ-ਨਾਲ ਕਲਾਮਤਕ ਖੇਤਰ ਵਿਚ ਵੀ ਕੁੱਝ ਨਾ ਕੁੱਝ ਕਰਦੇ ਰਹਿਣ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜ਼ਾਗਰ ਕਰਨਾ ਹੈ ਤੇ ਅਜਿਹੇ ਮੁਕਾਬਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।