ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਨਾਸਾ ਵੱਲੋਂ ਸੈਮੀਨਾਰ ਦਾ ਆਯੋਜਨ

ਮੋਗਾ, 6 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੇ ਪ੍ਰਮੁੱਖ ਸਿੱਖਿਆ ਸੰਸਥਾ ਮਾੳੂਂਟ ਲਿਟਰਾ ਜ਼ੀ  ਸਕੂਲ ਵਿਚ ਅੱਜ ਨਾਸਾ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਨਾਸਾ ਦੇ ਮਾਹਿਰ ਪਰਨੀਤ ਸਿੰਘ ਨੇ ਸੈਮੀਨਾਰ ਦੀ ਸ਼ੁਰੂਆਤ ਰੀਬਨ ਕੱਟ ਕੇ ਕੀਤੀ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਅਤੇ ਸਟਾਫ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਪਰਨੀਤ ਸਿੰਘ ਦਾ ਸੁਆਗਤ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆ ਨਾਸਾ ਦੇ ਮਾਹਿਰ ਪਰਨੀਤ ਸਿੰਘ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਪ੍ਰਮੁੱਖ ਮਾੳੂਂਟ ਲਿਟਰਾ ਜ਼ੀ ਸਕੂਲ ਹਰ ਸਾਲ ਕੁੱਝ ਨਾ ਕੁੱਝ ਨਵਾਂ ਲੈ ਕੇ ਆਉਦਾ ਹੈ। ਸਕੂਲ ਨੇ ਆਪਣੇ 26 ਬੱਚਿਆਂ ਦਾ ਯੂ.ਐਸ.ਏ ਦਾ 10 ਸਾਲ ਦਾ ਵੀਜਾ ਲਗਵਾ ਕੇ ਮੋਗਾ ਸ਼ਹਿਰ ਵਿਚ ਇਕ ਮਿਸਾਲ ਕਾਇਮ ਕੀਤੀ, ਜਿਸਦੀ ਕਾਮਯਾਬੀ ਨੂੰ ਵੇਖਦੇ ਹੋਏ ਸਕੂਲ ਵੱਲੋਂ ਦੂਜਾ ਨਾਸਾ ਦਾ ਟੂਰ ਲਗਾਉਣ ਦਾ ਵੀ ਐਲਾਨ ਕੀਤਾ। ਉਹਨਾਂ ਕਿਹਾ ਕਿ ਸਕੂਲ ਦੇ ਬੱਚੇ ਯੂ.ਐਸ.ਏ ਵਿਚ ਜਾ ਕੇ ਵਿਗਿਆਨਿਕਾਂ ਨੂੰ ਮਿਲ ਕੇ ਉਹਨਾਂ ਤੋਂ ਗਿਆਨ ਹਾਸਲ ਕਰਕੇ ਆਪਣੀ ਜਾਣਕਾਰੀ ਵਿਚ ਵਾਧਾ ਕਰਨਗੇ। ਇਸ ਮੰਤਵ ਨੂੰ ਲੈ ਕੇ ਅੱਜ ਸਕੂਲ ਵਿਚ ਬੱਚਿਆਂ ਤੇ ਮਾਪਿਆ ਦਾ ਸੈਮੀਨਾਰ ਦਾ ਆਯੋਜਨ ਕਰਕੇ ਉਹਨਾਂ ਨੂੰ ਨਾਸਾ ਬਾਰੇ ਵਿਸਤਾਰ ਪੂਰਵਕ ਜਾਣੂ ਕਰਵਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਮਾੳੂਂਟ ਲਿਟਰਾ ਜ਼ੀ ਸਕੂਲ ਵੱਲੋਂ ਵਿਦਿਆਰਥੀਆਂ ਦਾ ਹੁਣ ਯੂ.ਐਸ.ਏ ਲਈ ਨਾਸਾ ਦਾ ਦੂਜਾ ਟੂਰ ਗਰਮੀਆ ਦੀ ਛੁੱਟੀਆ ਵਿਚ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਵੱਖ ਵੱਖ ਗਤੀਵਿਧੀਆਂ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਬੱਚਿਆਂ ਦੇ ਗਿਆਨ ਵਿਚ ਵਾਧਾ ਹੋ ਸਕੇ। ਸੈਮੀਨਾਰ ਦੇ ਸਮਾਪਤੀ ਤੇ ਨਾਸਾ ਮਾਹਿਰ ਪਰਨੀਤ ਸਿੰਘ ਨੂੰ ਸਕੂਲ ਵਿਚ ਸੈਮੀਨਾਰ ਆਯੋਜਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ, ਬੱਚਿਆਂ ਦੇ ਮਾਪੇ ਹਾਜ਼ਰ ਸਨ।