ਪਿੰਡ ਰੱਤੀਆਂ ’ਚ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ’ਚ ਨਗਰ ਕੀਰਤਨ ਸਜਾਇਆ ਗਿਆ

ਮੋਗਾ, 7 ਜਨਵਰੀ (ਜਸ਼ਨ) : ਮੋਗਾ ਨੇੜਲੇ ਪਿੰਡ ਰੱਤੀਆਂ ਵਿਖੇ ਸਰਬੰਸ ਦਾਨੀ ਸਾਹਿਬ ਏ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਅਵਤਾਰ ਦਿਹਾੜੇ ਨੰੂ ਮੁੱਖ ਰੱਖਦਿਆਂ ਪਿੰਡ ਦੇ ਗੁਰਦੁਆਰਾ ਕਲਗੀਧਰ ਸਾਹਿਬ ਤੋ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਸਲਾਨਾਂ ਵਿਸ਼ਾਲ ਨਗਰ ਕੀਰਤਨ ਅੱਜ ਪਿੰਡ ਦੇ ਵੱਖ ਵੱਖ ਪੜਾਵਾ ਲਈ ਰਵਾਨਾ ਹੋਇਆ। ਇਸ ਨਗਰ ਕੀਰਤਨ ਨੰੂ ਲੈਕੇ ਜਿਥੇ ਪਿੰਡ ਦੀਆਂ ਸੰਗਤਾਂ ਵੱਲੋਂ ਗਲੀ ਮਹੁੱਲਿਆ ਦੀ ਸਾਫ ਸਫਾਈ ਕੀਤੀ ਗਈ ਗਈ ਉਥੇ ਪਿੰਡ ਦੀਆਂ ਸੰਗਤਾਂ ਵੱਲੋਂ ਥਾਂ ਥਾਂ ਤੇ ਵੱਖ ਵੱਖ ਪ੍ਰਕਾਰ ਦੇ ਭੋਜਨਾਂ ਦੇ ਲੰਗਰ ਵੀ ਲਗਾਏ ਗਏ ਅਤੇ ਪੰਜ ਪਿਆਰਿਆਂ ਨੰੂ ਵੱਖ ਵੱਖ ਪੜਾਵਾ ਤੇ ਸਿਰਪਾਓ ਦੇਕੇ ਸਨਮਾਨਿਤ ਵੀ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਪਹੁੰਚੇ ਪ੍ਰਸਿੱਧ ਪੰਥਕ ਢਾਡੀ ਜਥੇ ਵੱਲੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਮਿਸ਼ਾਲ ਇਤਿਹਾਸ ਨੰੂ ਸੁਣਾ ਕੇ ਸੰਗਤਾਂ ਨੰੂ ਨਿਹਾਲ ਕੀਤਾ ਗਿਆ ਅਤੇ ਪ੍ਰਸਿੱਧ ਕੀਰਤਨੀ ਜਥੇ ਵੱਲੋ ਕੀਰਤਨ ਕੀਤਾ ਗਿਆ। ਇਸ ਮੌਕੇ ਸੰਗਤਾਂ ਵੱਲੋਂ ਵਾਹਿਗੁਰੂ ਵਾਹਿਗਰੂ ਦਾ ਜਾਪ ਕੀਤਾ ਗਿਆ। ਇਸ ਮੌਕੇ ਪਿੰਡ ਦੀਆਂ ਗਲੀਆਂ ਵਿੱਚੋ ਵਾਹਿਗੁਰੂ ਵਾਹਿਗੁਰੂ ਦੀਆਂ ਅਵਾਜਾ ਹੀ ਸੁਣਾਈ ਦੇ ਰਹੀਆਂ ਸਨ। ਸਿੱਖੀ ਨੰੂ ਬਚਾਉਣ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਵੀ ਢਾਡੀ ਜਥੇ ਨੇ ਵਿਸਥਾਰ ਸਹਿਤ ਵਾਰਾਂ ਤੇ ਵਿਆਖਿਆ ਕਰਕੇ ਸੰਗਤਾਂ ਨੰੂ ਜਾਣੂ ਕਰਵਾਇਆ। ਅਖੀਰ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਨਗਰ ਕੀਰਤਨ ਨੰੂ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਬੂਟਾ ਸਿੰਘ ਨੇ ਸੰਗਤਾਂ ਨੰੂ ਗੁਰੂ ਦੇ ਲੜ ਲੱਗ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਨਣ ਦੀ ਅਪੀਲ ਕੀਤੀ। ਇਸ ਮੌਕੇ SGPC MEMBER AND EX CHAIRMAN S.ਤਰਸੇਮ ਸਿੰਘ ਰੱਤੀਆਂ, ਜੋਰਾ ਸਿੰਘ ਸਾਬਕਾ ਸਰਪੰਚ, ਲਾਲ ਸਿੰਘ ਨੈਸਲੇ, ਗੁਰਸੇਵਕ ਸਿੰਘ ਸੰਧੂ, ਬਲਦੇਵ ਸਿੰਘ ਸੰਧੂ, ਗੁਰਤੇਜ ਸਿੰਘ ਸੰਧੂ, ਡਾ ਬੋਹੜ ਸਿੰਘ, ਜਗਵੀਰ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਪੰਮੀ, ਅਜਮੇਰ ਸਿੰਘ, ਜਗਜੀਤ ਸਿੰਘ, ਸੇਵਕ ਸਿੰਘ, ਸੈਕਟਰੀ ਜਗਰਾਜ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


