ਧੀਆਂ ਨਾਲ ਖੁਸ਼ੀਆਂ ਮਨਾਓ: ਸਿਵਲ ਸਰਜਨ ਡਾ: ਮਨਜੀਤ ਸਿੰਘ

ਮੋਗਾ,10 ਜਨਵਰੀ (ਜਸ਼ਨ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੇ ਹੁਕਮਾ ਅਨੁਸਾਰ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਲੜਕੀਆਂ ਦੇ ਜਨਮ ਦਰ ਵਿੱਚ ਵਾਧਾ ਕਰਨ ਵਾਸਤੇ ਕੀਤੇ ਜਾਂਦੇ ਵਿਸ਼ੇਸ ਉਪਰਾਲਿਆ ਤਹਿਤ ਬੇਟੀ ਬਚਾਓ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਮੋਗਾ ਦੇ ਜੱਚਾ ਬੱਚਾ ਵਾਰਡ ਵਿੱਚ ਨਵਜੰਮੀਆਂ ਲੜਕੀਆਂ ਨੂੰ ਸਰਦੀਆਂ ਵਾਲੇ ਗਰਮ ਸੂਟ ਵੰਡੇ ਗਏ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਨੇ ਧੀਆਂ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਇਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨ । ਇਸ ਮੌਕੇ ਜ਼ਿਲ੍ਹਾ ਪਰਿਵਾਰ ਅਤੇ ਭਲਾਈ ਵਿਭਾਗ ਅਫਸਰ ਮੋਗਾ ਡਾ: ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਧੀਆਂ ਨੇ ਬਹੁਤ ਸਾਰੇ ਅਦਾਰਿਆਂ ਵਿੱਚ ਸਾਡੇ ਦੇਸ਼ ਦਾ ਨਾਮ ਉਚਾ ਕੀਤਾ ਹੈ ਅਤੇ ਸਾਨੂੰ ਆਪਣੀਆਂ ਧੀਆਂ ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ । ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਮੋਗਾ ਡਾ: ਅਰੁਣ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ: ਰਾਜੇਸ਼ ਅੱਤਰੀ, ਕਿ੍ਰਸ਼ਨਾ ਸ਼ਰਮਾ ਜਿਲਾ ਸਿੱਖਿਆ ਅਤੇ ਸੂਚਨਾ ਅਫਸਰ , ਅੰਮਿ੍ਰਤ ਸ਼ਰਮਾ ਜਿਲਾ ਬੀ ਸੀ ਸੀ ਮੀਡੀਆ ਕੋਆਰਡੀਨੇਟਰ, ਡਾ: ਡਿੰਪਲ ਸਿੰਗਲਾ, ਡਾ ਦਲਬੀਰ ਗਾਬਾ, ਚਰਨਜੀਤ ਕੌਰ ਗਿੱਲ ਇੰਚਾਰਜ ਜੱਚਾ ਬੱਚਾ ਵਾਰਡ, ਪੁਨੀਤ ਕੌਰ ਅਤੇ ਹੋਰ ਸਟਾਫ ਵੀ ਹਾਜ਼ਰ ਸਨ।*

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ