ਰੁਜ਼ਗਾਰ ਮੇਲਾ 15 ਜਨਵਰੀ ਨੂੰ-ਵਿਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ,10 ਜਨਵਰੀ (ਪੰਕਜ ਕੁਮਾਰ )- ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਮਿਤੀ 15 ਜਨਵਰੀ 2018 ਨੂੰ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਵਿਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਕੰਪਨੀਆਂ ਆਰਤੀ ਇੰਟਰਨੈਸ਼ਨਲ ਲੁਧਿਆਣਾ, ਨਿਵਿਆ ਸਪੋਰਟਸ ਜਲੰਧਰ, ਆਈ.ਸੀ.ਆਈ.ਸੀ.ਆਈ ਫਾਉਂਡੇਸ਼ਨ ਮੋਹਾਲੀ, ਇੰਸ਼ੋਰੈਂਸ ਕੰਪਨੀਆਂ ਅਤੇ ਮਾਰਕੀਟਿੰਗ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 5000 ਤੋਂ 10000 ਰੁਪਏ ਤੱਕ ਦੀ ਤਨਖ਼ਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਲਈ ਅੱਠਵੀਂ ਤੋਂ ਗਰੈਜੂਏਸ਼ਨ ਪਾਸ ਬੇਰੁਜ਼ਗਾਰ ਉਮੀਦਵਾਰ ਮਿਤੀ 15 ਜਨਵਰੀ 2018 ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਚ ਆਪਣੇ ਪੜ੍ਹਾਈ ਦੇ ਅਸਲ ਸਰਟੀਫਿਕੇਟ, ਫ਼ੋਟੋ ਕਾਪੀਆਂ ਅਤੇ ਬਾਇਓ ਡਾਟਾ ਨਾਲ ਲੈ ਕੇ ਆਉਣ। ਇਸ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰ: 01632-242645 ਜਾਂ ਮੋਬਾਈਲ ਨੰ: 95306-08886 ਜਾਂ ਫਿਰ ਈ.ਮੇਲdegtofzr@gmail.com ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


