ਫ਼ਿਰੋਜ਼ਪੁਰ ਦੀਆਂ ਅਦਾਲਤਾਂ ਵਿਚ 10 ਫਰਵਰੀ ਨੂੰ ਹੋਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ

ਫ਼ਿਰੋਜ਼ਪੁਰ 10 ਜਨਵਰੀ (ਪੰਕਜ ਕੁਮਾਰ ) ਮਿਸਟਰ ਜਸਟਿਸ ਰਾਜਨ ਗੋਗੋਈ ਜੱਜ ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਕਮ-ਕਾਰਜਕਾਰੀ ਚੇਅਰਮੈਨ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਕਾਰਜਕਾਰੀ ਚੇਅਰਮੈਨ ਪੰਜਾਬ ਲੀਗਲ ਸਰਵਿਜ਼ ਅਥਾਰਿਟੀ ਚੰਡੀਗੜ੍ਹ ਮਿਸਟਰ ਜਸਟਿਸ ਟੀ.ਪੀ.ਐੱਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸ਼੍ਰੀ ਐੱਸ. ਕੇ. ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ, ਉਪਮੰਡਲ ਜ਼ੀਰਾ ਅਤੇ ਗੁਰੂਹਰਸਹਾਏ ਦੀਆਂ ਅਦਾਲਤਾਂ ਵਿੱਚ ਮਿਤੀ 10 ਫਰਵਰੀ 2018 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀ. ਐੱਸ.ਕੇ. ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸੰਗੀਨ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਰਾਜ਼ੀਨਾਮਾ ਅਤੇ ਹਰ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਉਨ੍ਹਾਂ ਕੇਸਾਂ ਦੀ ਸੁਣਵਾਈ ਹੋਵੇਗੀ ਜੋ ਹਾਲੇ ਤੱਕ ਅਦਾਲਤਾਂ ਵਿਚ ਦਰਜ ਨਹੀਂ ਹੋਏ। ਅਜਿਹੇ ਕੇਸ ਪ੍ਰੀ ਲਿਟੀਗੇਟਿਵ ਸਟੇਜ ਉੱਤੇ ਹੀ ਰਾਜ਼ੀਨਾਮੇ ਨਾਲ ਨਿਪਟਾਏ ਜਾ ਸਕਦੇ ਹਨ। ਇਸ ਲੋਕ ਅਦਾਲਤ ਵਿੱਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ ਅਤੇ ਲੋਕ ਅਦਾਲਤ ਵਿੱਚ ਹੋਏ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲੇ ਤਸੱਲੀਬਖ਼ਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇ ਬਾਜ਼ੀ ਤੋਂ ਇਲਾਵਾ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਮੁਕਤੀ ਮਿਲਦੀ ਹੈ ਅਤੇ ਉਨ੍ਹਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਦੇ ਕੇਸ ਅਦਾਲਤ ਵਿਚ ਲੰਬਿਤ ਹਨ ਅਤੇ ਰਾਜ਼ੀਨਾਮਾ ਹੋਣ ਯੋਗ ਹਨ। ਉਹ ਲੋਕ ਸਬੰਧਿਤ ਕੋਰਟ ਨੂੰ ਅਰਜ਼ੀ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ ਅਤੇ ਮੁਕੱਦਮੇਬਾਜ਼ੀਆਂ ਤੋਂ ਛੁਟਕਾਰਾ ਪਾ ਸਕਦੇ ਹਨ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


