ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਲੋਹੜੀ ਦਾ ਤਿਉਹਾਰ

ਮੋਗਾ,12 ਜਨਵਰੀ (ਜਸ਼ਨ)-ਓਜ਼ੋਨ ਕੌਟੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਲੋਹੜੀ ਦਾ ਤਿਉਹਾਰ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਦੇਖਰੇਖ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ ਤੇ ਸਮੂਹ ਸਟਾਫ ਨੇ ਪਾਵਨ ਅਗਨੀ ਵਿਚ ਤਿਲ, ਗੁੜ ਪਾ ਕੇ ਲੋਹੜੀ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਸਟਾਫ ਤੇ ਵਿਦਿਆਰਥੀ ਨੂੰ ਲੋਹੜੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਲੜਕੇ ਦੇ ਨਾਲ-ਨਾਲ ਲੜਕੀਆ ਦੀ ਲੋਹੜੀ ਵੀ ਮਨਾਉਣੀ ਚਾਹੀਦੀ, ਤਾਂ ਜੋ ਉਹਨਾਂ ਨੂੰ ਪੂਰਨ ਮਾਣ-ਸਨਮਾਨ ਮਿਲ ਸਕੇ। ਸਮਾਗਮ ਦੌਰਾਨ ਬੱਚਿਆਂ ਨੇ ਡਾਂਸ ਪੇਸ਼ ਕਰਕੇ ਵਾਹਵਾਹੀ ਲੁੱਟੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।