ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਮਨਾਈ ਸੁਆਮੀ ਵਿਵੇਕਾਨੰਦ ਜੈਅੰਤੀ

ਮੋਗਾ,12 ਜਨਵਰੀ (ਜਸ਼ਨ)-ਮੋਗਾ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੁਆਮੀ ਵਿਵੇਕਾਨੰਦ ਜੈਅੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਨ ਤੇ ਸਲੋਗਨ ਮੁਕਾਬਲਿਆਂ ਵਿਚ ਵਧ-ਚੜ ਕੇ ਹਿੱਸਾ ਲਿਆ ਗਿਆ। ਸਮਾਗਮ ਦੌਰਾਨ ਪਿ੍ਰੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਸੁਆਮੀ ਵਿਵੇਕਾਨੰਦ ਜੀ ਦੀ ਜੀਵਨੀ ਬਾਰੇ ਵਿਸਤਾਰ ਨਾਲ ਦੱਸਦੇ ਹੋਏ ਉਹਨਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਸੀਂ ਮਹਾਨ ਸੁਆਮੀ ਵਿਵੇਕਾਨੰਦ ਨੂੰ ਨਮਨ ਕਰਦੇ ਹਾਂ ਅਤੇ ਉਹਨਾਂ ਦੇ ਵਿਚਾਰਾਂ ਤੇ ਆਦਰਸ਼ਾ ਨੂੰ ਯਾਦ ਕਰਦੇ ਹਾਂ ਜੋ ਅੱਜ ਵੀ ਪੀੜੀਆਂ ਦਾ ਮਾਰਗ ਦਰਸ਼ਨ ਕਰ ਰਹੇ ਹਨ। ਸਮਾਗਮ ਵਿਚ ਭਾਰੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਨੇ ਸੁਆਮੀ ਵਿਵੇਕਾਨੰਦ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਹਨਾਂ ਦੇ ਦਿਖਾਏ ਮਾਰਗ ਤੇ ਚੱਲਣ ਦੀ ਸੌਂਹ ਚੁੱਕੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


