ਭਵਿੱਖ ਦੇ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਤਾਲਮੇਲ ਪ੍ਰੋਗਰਾਮ ਕਰਵਾਇਆ ਗਿਆ

ਮੋਗਾ 12 ਜਨਵਰੀ:(ਜਸ਼ਨ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰ: ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਗਾ ਸ਼੍ਰ: ਸੁਖਹਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਤੋ 17 ਸਾਲ ਦੇ ਭਵਿੱਖ ਦੇ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮੋਗਾ ਵਿਖੇ ਤਾਲਮੇਲ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਵੀਪ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ ਚੋਣ ਕਮਿਸ਼ਨ ਈਵੀਐਮ, ਵੀਵੀਪੀਏਟੀ, ਵੋਟਰ ਸੂਚੀਆਂ ਆਦਿ ਬਾਰੇ ਹਾਜ਼ਰ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਚੋਣ ਕਾਨੂੰਨਗੋ 073 ਮੋਗਾ ਪੂਨਮ ਸਿੱਧੂ ਨੇ ਵਿਦਿਆਰਥੀਆਂ ਨੂੰ 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਆਪਣੀ ਵੋਟ ਆਨ-ਲਾਈਨ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੋਟਾਂ ਨਾਲ ਸਬੰਧਤ ਸਵਾਲ ਵੀ ਪੁੱਛੇ, ਜਿਨਾਂ ਦੇ ਮੌਕੇ ‘ਤੇ ਹੀ ਜਵਾਬ ਵੀ ਦਿੱਤੇ ਗਏ। ਇਸ ਪ੍ਰੋਗਰਾਮ ਵਿੱਚ ਪਿ੍ਰੰਸੀਪਲ ਜਸਵਿੰਦਰ ਸਿੰਘ, ਰਜਨੀਸ਼ ਕੁਮਾਰ, ਬੀ.ਐਲ.ਓ. ਵਰਿੰਦਰ ਕੁਮਾਰ ਅਤੇ ਧਰਮਿੰਦਰ ਸਿੰਘ ਲੈਕਚਰਾਰ ਫਿਜ਼ਿਕਸ ਵੀ ਹਾਜ਼ਰ ਸਨ।