ਨੌਜਵਾਨ ਨੇ ਪਿਸਤੌਲ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ,ਪਤਨੀ ਵੱਲੋਂ ਕਨੇਡਾ ਨਾ ਲੈ ਜਾਣ ਕਾਰਨ ਰਹਿੰਦਾ ਸੀ ਪਰੇਸ਼ਾਨ

ਬਾਘਾਪੁਰਾਣਾ,12 ਜਨਵਰੀ (ਲਛਮਣਜੀਤ ਸਿੰਘ ਪੁਰਬਾ)- ਥਾਣਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਹਰੀਏ ਵਾਲਾ ਦੇ 26 ਸਾਲਾ ਨੌਜਵਾਨ ਸੁਖਦੀਪ ਸਿੰਘ ਨੇ ਆਪਣੇ ਆਪ ਨੂੰ ਘਰ ਵਿਚ ਹੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਰੀਏ ਵਾਲਾ ਦੇ ਵਾਸੀ ਮਿ੍ਰਤਕ ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਸੁਖਦੀਪ ਸਿੰਘ ਦਾ ਵਿਆਹ ਢਾਈ ਸਾਲ ਪਹਿਲਾਂ ਗੁਰਮੀਤ ਕੌਰ ਵਾਸੀ ਸੀਲੋ ਪਿੰਡ ਸਾਹਨੇਵਾਲ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਸੁਖਦੀਪ ਨੇ ਆਪਣੀ ਪਤਨੀ ਗੁਰਮੀਤ ਕੌਰ ਨੂੰ ਵਿਆਹ ਤੋਂ ਬਾਅਦ ਆਈਲੈਟਸ ਕਰਵਾ ਕੇ 15 ਲੱਖ ਰੁਪਏ ਖਰਚ ਕਰਕੇ ਕੈਨੇਡਾ ਭੇਜਿਆ ਪਰ ਕੈਨੇਡਾ ਜਾਣ ਤੋਂ ਬਾਅਦ ਗੁਰਮੀਤ ਨੇ ਉਸ ਨੂੰ ਕੈਨੇਡਾ ਨਹੀਂ ਬੁਲਾਇਆ ਅਤੇ ਹੁਣ ਉਸ ਨੇ ਸੁਖਦੀਪ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਬੀਤੀ ਰਾਤ ਸੁਖਦੀਪ ਨੇ ਘਰ ਵਿਚ ਹੀ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਨੱਥੂਵਾਲਾ ਪੁਲਸ ਚੌਂਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਮਿ੍ਰਤਕ ਸੁਖਦੀਪ ਸਿੰਘ ਦਾ ਭਰਾ ਨਵਦੀਪ ਸਿੰਘ ਪਰਿਵਾਰ ਸਮੇਤ ਕੈਨੇਡਾ ਰਹਿੰਦਾ ਹੈ। ਨਵਦੀਪ ਨੇ ਢਾਈ ਸਾਲ ਪਹਿਲਾਂ ਆਪਣੀ ਸਾਲੀ ਨਾਲ ਆਪਣੇ ਭਰਾ ਦਾ ਰਿਸ਼ਤਾ ਕਰਵਾਇਆ ਸੀ। ਵਿਆਹ ਤੋਂ ਬਾਅਦ ਸੁਖਦੀਪ ਨੇ ਗੁਰਮੀਤ ਕੌਰ ਨੂੰ ਆਈਲੈਟਸ ਕਰਵਾਈ ਅਤੇ 15 ਲੱਖ ਰੁਪਏ ਲਗਾ ਕੇ ਕੈਨੇਡਾ ਭੇਜ ਦਿੱਤਾ ਪਰ ਹੁਣ ਗੁਰਮੀਤ ਕੌਰ ਮਿ੍ਰਤਕ ਸੁਖਦੀਪ ਸਿੰਘ ਨੂੰ ਕੈਨੇਡਾ ਨਹੀਂ ਬੁਲਾ ਰਹੀ ਸੀ। ਹੁਣ ਉਸ ਨੇ ਸੁਖਦੀਪ ਦਾ ਫੋਨ ਚੁੱਕਣਾ ਵੀ ਕਰ ਦਿਤਾ ਸੀ। ਜਿਸ ਕਰਕੇ ਸੁਖਦੀਪ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਮੁਤਾਬਕ ਮਿ੍ਰਤਕ ਸੁਖਦੀਪ ਸਿੰਘ ਦਾ ਸਾਂਢੂ ਅਤੇ ਉਸ ਦੀ ਪਤਨੀ ਵੀ ਉਸ ਦੇ ਕੈਨੇਡਾ ਜਾਣ ਵਿਚ ਅੜਿੱਕਾ ਲਗਾ ਰਹੇ ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮਿ੍ਰਤਕ ਦੀ ਪਤਨੀ ਗੁਰਮੀਤ ਕੌਰ, ਸਾਂਢੂ ਮਨਵੀਰ ਸਿੰਘ, ਉਸ ਦੀ ਪਤਨੀ ਹਰਪਿੰਦਰ ਕੌਰ ਦੋਵੇਂ ਨਿਵਾਸੀ ਪਿੰਡ ਦੁਨੇਕੇ ਇਕ ਹੋਰ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


