ਮਾਘੀ ਮੌਕੇ 40 ਮੁਕਤਿਆਂ ਦੀ ਯਾਦ ਵਿੱਚ ਪਿੰਡ ਜਨੇਰ ਵਿਖੇ 101 ਨੌਜਵਾਨ ਲੜਕੇ ਲੜਕੀਆਂ ਨੇ ਕੀਤਾ ਖੂਨਦਾਨ

ਮੋਗਾ 2 ਜਨਵਰੀ: (ਜਸ਼ਨ)  ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਤੇ 40 ਮੁਕਤਿਆਂ ਦੀ ਯਾਦ ਵਿੱਚ ਸੰਤ ਬਾਬਾ ਗੁਰਦਿਆਲ ਸਿੰਘ ਸਪੋਰਟਸ ਕਲੱਬ ਜਨੇਰ ਵੱਲੋਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਜਿਲਾ ਮੋਗਾ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 101 ਨੌਜਵਾਨ ਲੜਕੇ ਲੜਕੀਆਂ ਨੇ ਖੂਨਦਾਨ ਕੀਤਾ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਨੌਜਵਾਨਾਂ ਨੂੰ ਖੂਨਦਾਨ ਕਰਲ ਲਈ ਪ੍ੇਰਿਤ ਕਰਦਿਆਂ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜੋਰੀ ਨਹੀਂ ਆਉਂਦੀ ਤੇ 18 ਤੋਂ 65 ਸਾਲ ਦੀ ਉਮਰ ਦਾ ਹਰ ਤੰਦਰੁਸਤ ਇਨਸਾਨ ਹਰ ਤਿੰਨ ਮਹੀਨਿਆਂ ਬਾਅਦ ਖੂਨਦਾਨ ਕਰ ਸਕਦਾ ਹੈ । ਇਸ ਲਈ ਸਾਨੂੰ ਕਦੇ ਵੀ ਖੂਨਦਾਨ ਦੀ ਲੋੜ ਪੈਣ ਤੇ ਪਿੱਛੇ ਨਹੀਂ ਹਟਣਾ ਚਾਹੀਦਾ । ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਸਪੋਰਟਸ ਕਲੱਬ ਜਨੇਰ ਦੇ ਪ੍ਧਾਨ ਪਰਮਦੀਪ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕੈਂਪ ਨੂੰ ਕਾਮਯਾਬ ਬਨਾਉਣ ਲਈ ਰੂਰਲ ਐਨ.ਜੀ.ਓ. ਮੋਗਾ ਅਤੇ ਬਲਾਕ ਦੇ ਵੱਖ ਵੱਖ ਪਿੰਡਾਂ ਅਤੇ ਪਿੰਡ ਜਨੇਰ ਤੋਂ ਖੂਨਦਾਨ ਕਰਨ ਵਾਲੇ ਸਮੂਹ ਦਾਨੀ ਵੀਰਾਂ ਭੈਣਾਂ ਦਾ ਧੰਨਵਾਦ ਕੀਤਾ । ਇਸ ਮੌਕੇ ਖੂਨਦਾਨੀਆਂ ਨੂੰ ਬੈਜ਼ ਲਗਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਕਲੱਬ ਵੱਲੋਂ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਬੰਧ ਕੀਤਾ ਗਿਆ । ਇਸ ਮੌਕੇ ਉਕਤ ਤੋਂ ਇਲਾਵਾ ਰੂਰਲ ਐਨ.ਜੀ.ਓ. ਬਲਾਕ ਧਰਮਕੋਟ ਦੇ ਪ੍ਧਾਨ ਹਰਦੇਵ ਸਿੰਘ ਸੰਗਲਾ, ਕੁਲਦੀਪ ਸਿੰਘ ਸੰਗਲਾ, ਕੇਵਲ ਕਿ੍ਸ਼ਨ, ਹਰਪ੍ੀਤ ਸਿੰਘ ਔਗੜ, ਮੀਤ ਪ੍ਧਾਨ ਬਲਜਿੰਦਰ ਸਿੰਘ, ਸਕੱਤਰ ਗੁਰਬਾਜ ਸਿੰਘ, ਪ੍ੈਸ ਸਕੱਤਰ ਕਰਮਵੀਰ ਸਿੰਘ, ਕੈਸ਼ੀਅਰ ਅਰਵਿੰਦਰ ਸਿੰਘ, ਸੰਦੀਪ ਕੁਮਾਰ, ਗੁਰਸੇਵਕ ਸਿੰਘ, ਪ੍ਭਜੋਤ ਸਿੰਘ, ਲੱਖਾ, ਹਰਮਨ ਸਿੰਘ, ਸਤਿਨਾਮ ਸਿੰਘ, ਜੱਸਾ ਸੇਖੋਂ, ਗੁਰਪ੍ੀਤ ਸਿੰਘ, ਮਨਪ੍ੀਤ ਸੇਖੋਂ, ਸੋਨੂੰ ਸ਼ੇਰਗਿੱਲ, ਛਿੰਦੂ, ਗੋਗੀ, ਚੰਨਾ, ਗੁਰਵਿੰਦਰ ਸਿੱਧੂ ਅਤੇ ਦਿਲਜੀਤ ਸੇਖੋਂ ਤੋਂ ਇਲਾਵਾ ਬਲੱਡ ਬੈਂਕ ਮੋਗਾ ਦੇ ਇੰਚਾਰਜ ਡਾ. ਸੁਮੀ ਗੁਪਤਾ, ਮੈਡਮ ਨਰਿੰਦਰ ਕੌਰ, ਸੰਗੀਤ ਕੁਮਾਰ ਅਤੇ ਲਵਦੀਪ ਸਿੰਘ ਆਦਿ ਹਾਜਰ ਸਨ ।   

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ