ਵਿਸ਼ਵੀਕਰਨ ਦੇ ਦੌਰ ’ਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਲਿਟਲ ਮਿਲੇਨੀਅਮ ਸਕੂਲ ਹਮੇਸ਼ਾ ਤੱਤਪਰ-ਡਾਇਰੈਕਟਰ ਅਨੁਜ ਗੁਪਤਾ

ਮੋਗਾ,15 ਜਨਵਰੀ (ਜਸ਼ਨ)-ਮੋਗਾ-ਬੁੱਘੀਪੁਰਾ ਚੌਂਕ ’ਤੇ ਓਜ਼ੋਨ ਕੌਟੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਛੋਟੇ ਬੱਚਿਆਂ ਨੂੰ ਪੌਸ਼ਾਕਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਦੇਣ ਹਿਤ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਗਰਮੀਆਂ ਅਤੇ ਸਰਦੀਆਂ ਵਿਚ ਕਿਹੜੇ ਢੰਗ ਦੀਆਂ ਪੌਸ਼ਾਕਾਂ ਪਾਉਣੀਆਂ ਚਾਹੀਦੀਆਂ ਹਨ ਬਾਰੇ ਚਰਚਾ ਕੀਤੀ । ਇਸ ਮੌਕੇ ਉਹਨਾਂ ਬੱਚਿਆਂ ਨੂੰ ਕੱਪੜੇ ਪਾਉਣ ਦੇ ਢੰਗ ਸਬੰਧੀ ਜਾਣੂ ਕਰਵਾਇਆ। ਡਾਇਰੈਕਟਰ ਅਨੁਜ ਗੁਪਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅਜਿਹੇ ਨਿਵੇਕਲੇ ਸਮਾਗਮ ਕਰਵਾਉਣ ਦਾ ਮੰਤਵ ਬੱਚਿਆਂ ਦੀ ਬਹੁਪੱਖੀ ਸ਼ਖਸੀਅਤ ਦਾ ਨਿਰਮਾਣ ਕਰਨਾ ਹੈ ਤਾਂ ਕਿ ਵਿਸ਼ਵੀਕਰਨ ਦੇ ਦੌਰ ’ਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


