ਮਾਉਟ ਲਿਟਰਾ ਜੀ ਸਕੂਲ ਨੇ ਮਨਾਇਆ ਸੈਨਾ ਦਿਵਸ

ਮੋਗਾ, 15 ਜਨਵਰੀ (ਜਸ਼ਨ) -ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵੱਲੋਂ ਅੱਜ ਸੈਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆ ਨੂੰ ਸੈਨਾ ਦੇ ਜਵਾਨਾਂ ਨੂੰ ਮਿਲਵਾਇਆ ਗਿਆ। ਵਿਦਿਆਰਥੀਆ ਨੂੰ ਸੈਨਾ ਦੇ ਕੈਂਪ ਵਿਚ ਲੈ ਜਾ ਕੇ ਵਿਦਿਆਰਥੀਆ ਨੇ ਸੈਨਾ ਦੇ ਜਵਾਨਾਂ ਨੂੰ ਧੰਨਵਾਦ ਗ੍ਰੀਟਿੰਗ ਕਾਰਡ ਸੌਪੇ ਅਤੇ ਦੇਸ਼ ਲਈ ਉਹਨਾਂ ਵੱਲੋਂ ਕੀਤੇ ਗਏ ਸਾਰੇ ਕੰਮਾਂ ਤੇ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਬਲਿਦਾਨ ਦੀ ਸਲਾਘਾ ਕੀਤੀ।
ਉਹਨਾਂ ਇਸ ਮੌਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਦਾ ਮੁੱਖ ਮੰਤਵ ਸਮੇਂ-ਸਮੇਂ ਤੇ ਵਿਦਿਆਰਥੀਆ ਨੂੰ ਪੜਾਈ ਤੋਂ ਇਲਾਵਾ ਹੋਰਨਾਂ ਗਤੀਵਿਧੀਆ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆ ਨੂੰ ਸ਼ਹੀਦਾਂ ਵੱਲੋਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦਿੱਤੇ ਯੋਗਦਾਨ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


