ਵਿਜੀਲੈਂਸ ਵਲੋਂ ਜਲੰਧਰ ਵਿਕਾਸ ਅਥਾਰਟੀ ਦਾ ਐਸ.ਡੀ.ਓ 30 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਚੰਡੀਗਡ੍ਹ,16 ਜਨਵਰੀ(ਜਸ਼ਨ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਕਾਸ ਅਥਾਰਟੀ ਵਿਖੇ ਤਾਇਨਾਤ ਐਸ.ਡੀ.ਓ ਅਸ਼ੋਕ ਕੁਮਾਰ ਨੂੰ 30 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ ਅਸ਼ੋਕ ਕੁਮਾਰ ਨੂੰ ਬਿਸ਼ਨਪਾਲ ਸਿੰਘ, ਵਾਸੀ ਚਹੇੜੂ, ਸਦਰ ਥਾਣਾ, ਫਗਵਾੜਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ 30 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ,ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋਂ ਚਹੇੜੂ, ਫਗਵਾੜਾ ਵਿਖੇ ਨਜਾਇਜ਼ ਤਰੀਕੇ ਨਾਲ ਕੀਤੀ ਜਾ ਰਹੀ ਉਸਾਰੀ ਦਾ ਨੋਟਿਸ ਜਾਰੀ ਨਾ ਕਰਨ ਬਦਲੇ ਐਸ.ਡੀ.ਓ ਵਲੋਂ 50 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30000 ਰੁਪਏ ਵਿਚਤੈਅ ਹੋ ਗਿਆ ਹੈ..ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30 ਹਜਾਰ ਰੁਪਏ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਡੀ.ਓ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਜਲੰਧਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


