ਵਿਜੀਲੈਂਸ ਵਲੋਂ ਜਿਲਾ ਖੁਰਾਕ ਤੇ ਵੰਡ ਕੰਟਰੋਲਰ 40 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਚੰਡੀਗਡ੍ਹ, 16 ਜਨਵਰੀ:(ਜਸ਼ਨ) -ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜਿਲਾ ਖੁਰਾਕ ਤੇ ਵੰਡ ਕੰਟਰੋਲਰ (ਡੀ.ਐਫ.ਐਸ.ਸੀ) ਮਨਜੀਤ ਸਿੰਘ ਅਤੇ ਉਸਦੇ ਵਿਚੌਲੇ ਨੂੰ 40 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਡੀ.ਐਫ.ਐਸ.ਸੀ ਮਨਜੀਤ ਸਿੰਘ ਅਤੇ ਉਸਦੇ ਵਿਚੌਲੇ ਨੂੰ ਠੇਕੇਦਾਰ ਨਰਿੰਦਰ ਕੁਮਾਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ 40 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਕਣਕ ਦੀਆਂ ਬੋਰੀਆਂ ਦੀ ਢੋਆ-ਢੁਆਈ ਸਬੰਧੀ ਬਕਾਇਆ ਬਿਲਾਂ ਦੀ ਅਦਾਇਗੀ ਕਰਨ ਬਦਲੇ ਡੀ.ਐਫ.ਐਸ.ਸੀ ਵਲੋਂ 40 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਡੀ.ਐਫ.ਐਸ.ਸੀ ਅਤੇ ਉਸਦੇ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40 ਹਜਾਰ ਰੁਪਏ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


