ਡਾ. ਹਰਜੋਤ ਕਮਲ ਨੇ ਵਾਰਡ ਨੰਬਰ 16 ਅਤੇ 20 ਵਿੱਚ ਇੰਟਰਲਾਕ ਟਾਇਲਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ

ਮੋਗਾ, 17 ਜਨਵਰੀ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਵਾਰਡ ਨੰਬਰ 16, ਅਰਜੁਨ ਦੇਵ ਨਗਰ ਵਿੱਚ 22.50 ਲੱਖ ਰੁਪਏ ਦੀ ਲਾਗਤ ਅਤੇ ਵਾਰਡ ਨੰਬਰ 20 ਸਾਧਾਂ ਵਾਲੀ ਬਸਤੀ ਵਿੱਚ 21.70 ਲੱਖ ਰੁਪਇਆਂ ਦੀ ਲਾਗਤ ਨਾਲ ਲੱਗਣ ਵਾਲੀਆਂ ਇੰਟਰਲਾਕ ਟਾਇਲਾਂ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਇਸ ਮੌਕੇ ਤੇ ਉਨ੍ਹਾਂ ਨਾਲ ਮੇਅਰ ਅਕਸ਼ਿਤ ਜੈਨ, ਕੌਂਸਲਰ ਬਿੱਕਰ ਸਿੰਘ , ਕਾਲਾ ਸਿੰਘ, ਅਮਰਜੀਤ ਅੰਬੀ, ਦਵਿੰਦਰ ਸ਼ਰਮਾ, ਸੰਜੀਵ ਬਠਲਾ. ਰਾਮਪਾਲ ਧਵਨ, ਸ਼ਰਨਜੀਤ ਹੈਪੀ, ਸੰਜੀਵ ਕੁਮਾਰ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।
ਇਸ ਮੌਕੇ ਤੇ ਡਾ. ਹਰਜੋਤ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਸ਼ਹਿਰ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਨੂੰ ਤਰਸ ਰਿਹਾ ਹੈ, ਉਸਦਾ ਸਰਵਪੱਖੀ ਵਿਕਾਸ ਕਰਵਾਉਣਾਂ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਉਹ ਮੋਗਾ ਸ਼ਹਿਰ ਦਾ ਕੋਨਾ ਕੋਨਾ ਨਿਖਾਰਨਗੇ ਅਤੇ ਮੋਗਾ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹÄ ਛੱਡਣਗੇ। ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਆਪਣੇ ਆਪਣੇ ਵਾਰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਜਾਂਚ ਕਰਨ ਅਤੇ ਜੇਕਰ ਕਿਸੇ ਨੂੰ ਵਿਕਾਸ ਕੰਮਾਂ ਵਿੱਚ ਕੋਈ ਵੀ ਉਣਤਾਈ ਨਜ਼ਰ ਆਉਦੀ ਹੈ ਤਾਂ ਉਸਦੀ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਵਿੱਚ ਦੇਣ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਉਹ ਕਿਸੇ ਵੀ ਤਰ੍ਹਾਂ ਦਾ ਸਮਝੌਦਾ ਬਰਦਾਸ਼ਤ ਨਹÄ ਕਰਨਗੇ। ਇਸ ਮੌਕੇ ਤੇ ਹਾਜ਼ਰ ਵਾਰਡ ਵਾਸੀਆਂ ਨੇ ਐਮ.ਐਲ.ਏ. ਡਾ. ਹਰਜੋਤ ਕਮਲ ਦਾ ਧੰਨਵਾਦ ਕੀਤਾ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


