ਮਾਉਂਟ ਲਿਟਰਾ ਜ਼ੀ ਸਕੂਲ ਵਿਖੇ ਸਰਦੀ ਤੋਂ ਬਚਾਓ ਸਬੰਧੀ ਲਾਇਆ ਜਾਗਰੂਕਤਾ ਕੈਂਪ

ਮੋਗਾ, 17 ਜਨਵਰੀ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਂਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸਰਦੀਆਂ ਦੇ ਮੌਸਮ ਤੋਂ ਬਚਾਓ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਸ਼ਰੀਰ ਨੂੰ ਪੂਰੇ ਕਪੜੇ ਪਾਉਣੇ ਚਾਹੀਦੇ ਹਨ ਤਾਂ ਕਿ ਉਹ ਸਰਦੀ ਤੋਂ ਬਚ ਸਕਣ। ਉਹਨਾਂ ਦੱਸਿਆ ਕਿ ਬਦਲਦੇ ਮੌਸਮ ਨਾਲ ਬੱਚੇ ਬੁਖਾਰ ਜਾਂ ਜ਼ੁਕਾਮ ਦੀ ਲਪੇਟ ਵਿਚ ਆ ਜਾਂਦੇ ਹਨ ਜਿਸ ਨਾਲ ਉਹਨਾਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ । ਉਹਨਾਂ ਕਿ ਵਿਦਿਆਰਥੀ ਮੌਸਮ ਦੇ ਮਿਜ਼ਾਜ ਨੂੰ ਸਮਝਦਿਆਂ ਆਪਣੇ ਪੂਰੇ ਕੱਪੜੇ ਹੀ ਪਾਉਣ । ਉਹਨਾਂ ‘ਸਾਡਾ ਮੋਗਾ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਮੈਨੇਜਮੈਂਟ ਅਤੇ ਸਟਾਫ਼ ਵੱਲੋਂ ਸਕੂਲੀ ਬੱਚਿਆਂ ਨੂੰ ਸਮੇਂ ਸਮੇਂ ’ਤੇ ਅਹਿਮ ਜਾਣਕਾਰੀਆਂ ਦਿੱਤੀਆਂ ਜਾਂਦੀਆਂ ਹਨ ਤਾਂ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਆਮ ਜ਼ਿੰਦਗੀ ’ਚ ਵਿਚਰਨ ਲਈ ਵੀ ਗਿਆਨ ਹਾਸਲ ਕਰ ਸਕਣ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


