ਮੁੱਖ ਮੰਤਰੀ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਪ੍ਰਵਾਨ,ਪੰਜਾਬ ਕਾਂਗਰਸ ਦਾ ਪੁਨਰਗਠਨ ਅਤੇ ਮੰਤਰੀ ਮੰਡਲ ਦਾ ਵਿਸਥਾਰ ਛੇਤੀ

ਨਵੀਂ ਦਿੱਲੀ, 18 ਜਨਵਰੀ:(ਜਸ਼ਨ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਤੋਂ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।ਅੱਜ ਇੱਥੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਇਹ ਖੁਲਾਸਾ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ 10 ਦਿਨ ਪਹਿਲਾਂ ਦਿੱਤੇ ਅਸਤੀਫੇ ਦਾ ਮਾਮਲਾ ਅੱਜ ਰਾਹੁਲ ਗਾਂਧੀ ਨਾਲ ਵਿਚਾਰਿਆ ਗਿਆ ਜਿਸ ਤੋਂ ਬਾਅਦ ਇਸ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇਰੀਆਂ ਲੋੜੀਂਦੀਆਂ ਰਸਮਾਂ ਲਈ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਹੁਣ ਰਾਜਪਾਲ ਨੂੰ ਭੇਜਿਆ ਜਾਵੇਗਾ।ਆਪਣੇ ਅਸਤੀਫੇ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਵੇਂ ਕਿ ਉਹ ਪਿਛਲੇ 10 ਸਾਲਾਂ ਤੋਂ ਆਪਣੇ ਪਰਿਵਾਰ ਦੇ ਕਾਰੋਬਾਰ ਨਾਲ ਨਹੀਂ ਜੁੜੇ ਹੋਏ ਪਰ ਪਿਛਲੇ ਕੁਝ ਮਹੀਨਿਆਂ ਵਿੱਚ ਛਿੜੇ ਵਿਵਾਦ ਕਾਰਨ ਪਾਰਟੀ ਦੇ ਹਿੱਤ ਵਿਚ ਅਸਤੀਫਾ ਦੇਣ ਦਾ ਰਾਹ ਚੁਣਿਆ। ਉਨ•ਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਵਲੋਂ ਕੀਤੇ ਚੰਗੇ ਕੰਮਾਂ ਵਿੱਚ ਉਹ ਰੁਕਾਵਟ ਪੈਣ ਦਾ ਮਸਲਾ ਨਹੀਂ ਖੜ•ਾ ਹੋਣ ਦੇਣਾ ਚਾਹੁੰਦੇ ਜਿਸ ਕਰਕੇ ਉਨ•ਾਂ ਨੇ ਆਪਣੀ ਪਾਰਟੀ ਦੇ ਹਿੱਤ ਵਿੱਚ ਅਸਤੀਫਾ ਦਿੱਤਾ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਕਾਂਗਰਸ ਦੀ ਪੰਜਾਬ ਇਕਾਈ ਦੇ ਪੁਨਰਗਠਨ ਦਾ ਮਾਮਲਾ ਵੀ ਵਿਚਾਰਿਆ ਗਿਆ। ਉਨ•ਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਤ ਛੇਤੀ ਪਾਰਟੀ ਦਾ ਪੁਨਰਗਠਨ ਕੀਤਾ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਮਗਰੋਂ ਕੀਤਾ ਜਾਵੇਗਾ। ਉਨ•ਾਂ ਪੱਤਰਕਾਰਾਂ ਨੂੰ ਦੱਸਿਆ ਕਿ ਮੰਤਰੀ ਮੰਡਲ ਦੇ ਵਿਸਥਾਰ ਲਈ ਪਹਿਲਾਂ ਵਾਂਗ ਹੁਣ ਵੀ ਨਵੇਂ ਮੰਤਰੀਆਂ ਦੀ ਚੋਣ ਲਈ ਨੌਜਵਾਨ ਅਤੇ ਹੁਨਰ ਦੇ ਸੁਮੇਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


