ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ-ਹਰਪ੍ਰੀਤ ਸਿੰਘ ਅਟਵਾਲ

ਮੋਗਾ,19 ਜਨਵਰੀ (ਜਸ਼ਨ)-ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਵਿਖੇ ਮਨਾਇਆ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਇਸ ਮੌਕੇ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਅਨਾਜ ਮੰਡੀ ਵਿਖੇ ਚੱਲ ਰਹੀਆਂ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹਰਸਲਾਂ ਦਾ ਜਾਇਜ਼ਾ ਲੈਣ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐਸ.ਡੀ.ਐਮ ਮੋਗਾ ਸ. ਸੁਖਹਰਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸ. ਹਰਪ੍ਰੀਤ ਸਿੰਘ ਅਟਵਾਲ ਅਤੇ ਸ. ਸੁਖਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਸ਼ਰਧਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਉਣ ਲਈ ਸਾਰੇ ਅਧਿਕਾਰੀ ਅਤੇ ਕ੍ਰਮਚਾਰੀ ਸੌਂਪੀਆਂ ਗਈਆਂ ਜ਼ਿੰਮੇਂਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨਾਂ ਵੱਲੋ ਹਰ ਇੱਕ ਵਿਭਾਗ ਨੂੰ ਸੌਂਪੀ ਗਈ ਜ਼ਿੰਮੇਂਵਾਰੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।ਉਨਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ 24 ਜਨਵਰੀ ਨੂੰ ਫੁੱਲ ਡਰੈਸ ਰੀਹਰਸਲ ਹੋਵੇਗੀ। ਇਸ ਮੀਟਿੰਗ ਵਿੱਚ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸੈ) ਗੁਰਦਰਸ਼ਨ ਸਿੰਘ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਐਸ.ਕੇ.ਸੇਤੀਆ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਇੰਦਰਪਾਲ ਸਿੰਘ, ਤਹਿਸੀਲਦਾਰ ਲਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।