ਮਾਉਟ ਲਿਟਰਾ ਜੀ ਸਕੂਲ ਵਿਚ ਵਿਦਿਆਰਥੀਆ ਦੇ ਕਰਵਾਏ ਇੰਟਰ ਹਾਉਸ ਸਕੈਟਿੰਗ ਮੁਕਾਬਲੇ

ਮੋਗਾ, 20 ਜਨਵਰੀ (ਜਸ਼ਨ) -ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਇੰਟਰ ਹਾਉਸ ਸਕੈਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਨਿਖਾਰਨਾ ਹੈ। ਉਹਨਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹੈ, ਜਿਸਨੂੰ ਖੇਡਣ ਨਾਲ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ।ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਵਿਚ ਬੱਚਿਆ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦਿੱਤਾ ਜਾਂਦਾ ਹੈ ਅਤੇ ਅਜਿਹੇ ਮੁਕਾਬਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।
ਇਸ ਮੁਕਾਬਲੇ ਵਿਚ ਚਾਰ ਹਾਉਸ ਆਈਸਟੀਨ, ਦਾ ਵਿੰਚੀ, ਕੋਲੰਬਸ ਹਾਉਸ ਤੇ ਗਾਂਧੀ ਵਿਚ ਮੁਕਾਬਲੇ ਕਰਵਾਏ ਗਏ। ਇਸ ਮੌਕ ਕੋਲੰਬਸ ਹਾਉਸ ਦੇ ਵਿਦਿਆਰਥੀਆ ਨੇ ਮੁਕਾਬਲੇ ਵਿਚ ਵਧੀਆ ਪ੍ਰਦਰਸਨ ਕਰਦੇ ਹੋਏ ਮੱਲਾਂ ਮਾਰੀਆ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


