ਹਰੇਕ ਬਾਲਗ ਵਿਅਕਤੀ ਨੂੰ ਆਪਣੀ ਵੋਟ ਬਣਵਾ ਕੇ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਇਸਤੇਮਾਲ ਕਰਨਾ ਚਾਹੀਦਾ ਹੈ-ਹਰਪਾਲ ਸਿੰਘ

ਮੋਗਾ 25 ਜਨਵਰੀ(ਜਸ਼ਨ)-ਭਾਰਤੀ ਚੋਣ ਕਮਿਸ਼ਨ, ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸਾਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਦਫ਼ਤਰ ਜ਼ਿਲਾ ਭਲਾਈ ਅਫ਼ਸਰ, ਮੋਗਾ ਵਿਖੇ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ ਵੱਲੋਂ ਵੋਟਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਹਰ ਇੱਕ ਬਾਲਗ ਵਿਅਕਤੀ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ, ਤਾਂ ਜੋ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਆਪਣੀ ਭਾਗੀਦਾਰੀ ਪਾਈ ਜਾ ਸਕੇ। ਇਸ ਮੌਕੇ ਸਮੂਹ ਸਟਾਫ਼ ਦਫ਼ਤਰ ਜ਼ਿਲਾ ਭਲਾਈ ਅਫ਼ਸਰ, ਅਨੁਸੂਚਿਤ ਜਾਤੀ ਫ਼ਾਈਨਾਂਸ ਕਾਰਪੋਰੇਸ਼ਨ ਅਤੇ ਬੈਕਫਿੰਕੋ ਦੇ ਕ੍ਰਮਚਾਰੀਆਂ ਵੱਲੋਂ ਇਸ ਸਬੰਧੀ ਪ੍ਰਣ ਵੀ ਲਿਆ ਗਿਆ ਅਤੇ ਨਿਸ਼ਚੈ ਕੀਤਾ ਗਿਆ ਕਿ ਉਹ ਆਪਣੇ ਆਲੇ-ਦੁਆਲੇ ਵੀ ਵੋਟ ਦਾ ਸਹੀ ਤੇ ਸੁਚੱਜੇ ਢੰਗ ਨਾਲ ਇਸਤੇਮਾਲ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।